ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੀ ਚੋਣ ਵਿਰੁੱਧ ਪਟੀਸ਼ਨ ‘ਤੇ ਸੁਣਵਾਈ 30 ਸਤੰਬਰ ਤੱਕ ਮੁਲਤਵੀ
ਚੰਡੀਗੜ੍ਹ/SANGHOL-TIMES/13 ਅਗਸਤ,2024(ਮਲਕੀਤ ਸਿੰਘ ਭਾਮੀਆਂ) – ਲੋਕ ਪ੍ਰਤੀਨਿਧ ਕਾਨੂੰਨ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ 30 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਹਾਈਕੋਰਟ ਚੰਨੀ ਅਤੇ ਹੋਰ ਬਚਾਅ ਪੱਖ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਚੁੱਕੀ ਹੈ। ਅਦਾਲਤ ਨੇ ਉਨ੍ਹਾਂ ਸਮੇ ਬਚਾਓ ਪੱਖਾਂ ਨੂੰ ਨਵੇਂ ਨੋਟਿਸ ਵੀ ਜਾਰੀ ਕੀਤੇ ਹਨ। ਜਿੰਨ੍ਹਾਂ ਨੂੰ ਪਹਿਲਾਂ ਨੋਟਿਸ ਜਾਰੀ ਨਹੀਂ ਕੀਤੇ ਗਏ ਹਨ। ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਗੌਰਵ ਲੁਥਰਾ ਨੇ ਹਾਈਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਐਮਪੀ ਹਨ। ਪਟੀਸ਼ਨਰ ਨੇ ਦੱਸਿਆ ਕਿ ਉਸਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਈ ਜਾਣਕਾਰੀਆਂ ਛੁਪਾਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ। ਚੋਣਾਂ ਦੌਰਾਨ ਇਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ, ਪਰ ਉਨ੍ਹਾਂ ਨੇ ਚੋਣ ਪ੍ਰਚਾਰ ਦੇ ਵੇਰਵੇ ਵਿੱਚ ਇਸਦਾ ਖਰਚਾ ਨਹੀਂ ਦੱਸਿਆ।
ਉਹ ਰੋਜਾਨਾ 10 -15 ਜਨਤਕ ਮੀਟਿੰਗਾਂ ਕਰਦੇ ਸਨ ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ਵਿੱਚ ਇਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿੰਨਾਂ ਮਨਜੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋ ਤੱਕ ਕਿ ਵੋਟਰ ਸਲਿੱਪਾਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੁੱਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ। ਅਜਿਹੇ ‘ਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਚੰਨੀ ਨੇ ਚੋਣ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ ਅਤੇ ਇਸ ਲਈ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਹੋਣੀ ਚਾਹੀਦੀ ਹੈ। ਪਟੀਸ਼ਨ ਕਰਤਾ ਨੇ ਇਸ ਸੰਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ, ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ ‘ਚ ਹੁਣ ਪਟੀਸ਼ਨ ਕਰਤਾ ਨੂੰ ਹਾਈਕੋਰਟ ਦੀ ਸ਼ਰਨ ਲੈਣੀ ਪੈ ਰਹੀ ਹੈ।
