ਹਿੰਦੂ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/SANGHOL-TIMES/23ਅਗਸਤ,2024(ਮਲਕੀਤ ਸਿੰਘ ਭਾਮੀਆਂ) – ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਕੁੱਝ ਸਮੇਂ ‘ਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਰਿਕਾਰਡ ਤੋੜ ਸਮੇਂ ਵਿੱਚ ਸੁਲਝਾਇਆ ਹੈ। ਹਿੰਦੂ ਜਥੇਬੰਦੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਖੰਨਾ ਦੇ ਸ਼ਿਵਪੁਰੀ ਮੰਦਿਰ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਕੁੱਝ ਹੀ ਸਮੇਂ ਵਿੱਚ ਦੂਜੇ ਸੂਬੇ ਵਿੱਚ ਜਾ ਕੇ ਗ੍ਰਿਫਤਾਰ ਕੀਤਾ ਹੈ, ਇਸ ਨਾਲ ਹਿੰਦੂਆਂ ਵਿੱਚ ਉਤਸ਼ਾਹ ਵਧਿਆ ਹੈ ਅਤੇ ਲੋਕਾਂ ਨੂੰ ਭਰੋਸਾ ਹੋਇਆ ਹੈ ਕਿ ਪੰਜਾਬ ਵਿੱਚ ਸਾਰੇ ਮੰਦਿਰ ਗੁਰਦੁਆਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿੱਚ ਚੋਰੀ ਹੋਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲਿਆ ਹੈ ਪੁਲਿਸ ਨੂੰ ਸਖਤ ਕਾਰਵਾਈ ਦੇ ਹੁਕਮ ਦਿੱਤੇ।
ਇਸਨੂੰ ਦੇਖਕੇ ਤਸੱਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਸੁਰੱਖਿਆ ਵਿਵਸਥਾ ਲਈ ਵੀ ਮੁੱਖ ਮੰਤਰੀ ਨਾਲ ਚਰਚਾ ਹੋਈ ਹੈ, ਇਹ ਮੁਲਾਕਾਤ ਬਹੁਤ ਸੁਖਾਵੇਂ ਮਹੌਲ ਵਿੱਚ ਹੋਈ ਹੈ। ਮੁੱਖ ਮੰਤਰੀ ਸਿਰਫ ਮੰਚਾਂ ‘ਤੇ ਹੀ ਨਹੀਂ ਬੋਲਦੇ, ਅੱਜ ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ‘ਤੇ ਯਕੀਨ ਹੋਰ ਕਾਇਮ ਹੋਇਆ ਹੈ। ਦੱਸ ਦਈਏ ਕਿ ਬੀਬੀ 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਿਰ ‘ਚ ਹੋਈ ਚੋਰੀ ‘ਤੇ ਬੇਅਦਬੀ ਦੀ ਘਟਨਾ ਨੂੰ 5 ਦਿਨਾਂ ‘ਚ ਹੀ ਹੱਲ ਕਰਦਿਆਂ ਖੰਨਾ ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖੰਨਾ ਪੁਲਿਸ ਦੇ ਇਕ ਹਫਤੇ ਤੋਂ ਘੱਟ ਸਮੇਂ ਵਿੱਚ ਸ਼ਿਵਪੁਰੀ ਮੰਦਿਰ ‘ਚ ਚੋਰੀ ਮਾਮਲੇ ਨੂੰ ਹੱਲ ਕਰ ਲਿਆ ਹੈ। ਮਾਮਲੇ ‘ਚ ਗ੍ਰਿਫਤਾਰ ਕੀਤੇ ਚੋਰਾਂ ਦੇ ਮੈਬਰ ਤਾਮਿਲਨਾਡੂ ‘ਤੇ ਤੇਲੰਗਨਾ ਦੇ ਮੰਦਰਾਂ ਵਿੱਚ ਲੁੱਟਾ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਸਨ। ਇਹ ਅਪ੍ਰੇਸ਼ਨ ਚੰਡੀਗੜ੍ਹ ਪੁਲਿਸ, ਬਟਾਲਾ ਪੁਲਿਸ, ਉਧਮ ਸਿੰਘ ਨਗਰ ਪੁਲਿਸ, ਉਤਰਾਖੰਡ ‘ਤੇ ਲਖਨਊ ਪੁਲਿਸ ਦੇ ਸਹਿਯੋਗ ਨਾਲ ਨੇਪੜੇ ਚਾੜਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਾਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਰਿੰਕੂ ਵਾਸੀ ਸਿੱਧੀ ਝਾਲਾ ਜਿਲ੍ਹਾ ਉਧਮ ਸਿੰਘ ਨਗਰ ਉਤਰਾਖੰਡ, ਰਵੀ ਕੁਮਾਰ ਵਾਸੀ ਮਹਿੰਦਪੁਰ ਰੋਪੜ, ਹਨੀ ਵਾਸੀ ਮਹਿੰਦਪੁਰ ਰੋਪੜ ਅਤੇ ਰਜੀਵ ਕੁਮਾਰ ਉਰਫ ਸੋਨੀ ਵਾਸੀ ਕੁਮਾਰਪੁਰਮ ਲਖਨਊ ਉੱਤਰ ਪ੍ਰਦੇਸ਼ ਵਜ੍ਹੋ ਹੋਈ ਹੈ।
