ਔਰਤਾਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ/Sri Fagehgarh Sahib/SANGHOL-TIMES/25 ਅਗਸਤ,2024(ਮਲਕੀਤ ਸਿੰਘ ਭਾਮੀਆਂ)- ਦੇਸ਼ ‘ਚ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਔਰਤਾਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਪਰਾਧੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।” ਉਨ੍ਹਾਂ ਨੇ ਕਿਹਾ ਕਿ ਅਪਰਾਧੀਆਂ ਨੂੰ ਬਚਾਉਣ ਦਾ ਕੰਮ ਨਹੀਂ ਹੋਣਾ ਚਾਹੀਦਾ। ਪਹਿਲਾਂ ਐਫਆਈਆਰ ਦਰਜ ਨਹੀਂ ਹੁੰਦੀ ਸੀ। ਹੁਣ ਤੁਸੀਂ ਈ – ਐਫਆਈਆਰ ‘ਤੇ ਸ਼ਿਕਾਇਤ ਦਰਜ ਕਰ ਸਕਦੇ ਹੋ। ਐਫਆਈਆਰ ਵਿੱਚ ਕੋਈ ਬਦਲਾਅ ਨਹੀਂ ਕਰ ਸਕਦਾ। ਤੁਹਾਨੂੰ ਦੱਸ ਦਈਏ ਕਿ ਐਨਸੀਆਰਬੀ (NCRB) ਦੇ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਹਰ ਘੰਟੇ ਤਿੰਨ ਔਰਤਾਂ ਨਾਲ ਬਲਾਤਕਾਰ ਹੁੰਦਾ ਹੈ। ਇੰਨਾਂ ਅੰਕੜਿਆਂ ਅਨੁਸਾਰ 2022 ਵਿੱਚ ਦੇਸ਼ ਭਰ ਵਿੱਚ ਬਲਾਤਕਾਰ ਦੇ ਕੁੱਲ 31516 ਮਾਮਲੇ ਦਰਜ ਹੋਏ। ਇੰਨਾਂ ਵਿੱਚੋਂ ਸੱਭ ਤੋਂ ਬਲਾਤਕਾਰ ਮਾਮਲੇ ਰਾਜਸਥਾਨ ਤੋਂ ਸਾਹਮਣੇ ਆਏ ਹਨ, ਜਿੱਥੇ 5399 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਯੂਪੀ ਅਤੇ ਮੱਧ ਪ੍ਰਦੇਸ਼ ਦਾ ਨੰਬਰ ਆਉਦਾ ਹੈ। ਯੂਪੀ ਵਿੱਚ 3690 ਅਤੇ ਮੱਧ ਪ੍ਰਦੇਸ਼ ਵਿੱਚ 3029 ਬਲਾਤਕਾਰ ਦੇ ਮਾਮਲੇ ਦਰਜ ਹੋਏ ਹਨ। ਇੰਨਾਂ ਅੰਕੜਿਆਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਬਲਾਤਕਾਰ ਦੇ 96 ਫੀਸਦੀ ਮਾਮਲੇ ਅਜਿਹੇ ਹਨ, ਜਿੰਨ੍ਹਾਂ ‘ਚ ਦੋਸ਼ੀ ਔਰਤ ਨੂੰ ਨਿੱਜੀ ਤੌਰ ਤੇ ਜਾਣਦਾ ਹੈ। ਇੰਨਾਂ ‘ਚੋ 2324 ਮਾਮਲਿਆਂ ‘ਚ ਦੋਸ਼ੀ ਪਰਿਵਾਰਕ ਮੈਂਬਰ ਸੀ, ਜਦ ਕਿ 14582 ਮਾਮਲਿਆਂ ‘ਚ ਦੋਸ਼ੀ ਲਿਵ – ਇਨ ਪਾਰਟਨਰ ਜਾਂ ਦੋਸਤ ਸੀ। ਇਸ ਤੋਂ ਇਲਾਵਾ, 13548 ਮਾਮਲਿਆਂ ਵਿੱਚ ਦੋਸ਼ੀ ਪਰਿਵਾਰਕ ਦੋਸਤ ਜਾਂ ਗੁਆਂਢੀ ਸਨ। ਭਾਵ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਉਨ੍ਹਾਂ ਦੇ ਨਜਦੀਕੀ ਸਨ।
