ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਕਿਆ ਅਹਿਮ ਕਦਮ, ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਕੀਤਾ ਗਠਨ
ਚੰਡੀਗੜ੍ਹ/SANGHOL-TIMES/27ਅਗਸਤ,2024(ਮਲਕੀਤ ਸਿੰਘ ਭਾਮੀਆਂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਨੀਕਿ ਅੱਜ 28 ਅਗਸਤ ਨੂੰ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਨਾਲ ਹੀ ਇਸ ਦੌਰਾਨ ਸਰਕਾਰ ਵੱਲੋ ਇਕ ਵਟਸਅੱਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਨਵੀਂ ਇਮਾਰਤ ਵਿੱਚ ਲਗਾਏ ਜਾਣਗੇ ਅਤਿ ਆਧੁਨਿਕ ਕੰਪਿਊਟਰ ; ਸਰਕਾਰ ਨੇ ਇਹ ਫੈਸਲਾ ਉਦੋਂ ਲਿਆ ਜਦੋਂ ਪੰਜਾਬ ਵਿੱਚ ਨਸ਼ੇ ਦਿਨੋ – ਦਿਨ ਵੱਧਦੇ ਜਾ ਰਹੇ ਹਨ। ਸਰਹੱਦ ਪਾਰ ਤੋਂ ਆਉਂਦੇ ਨਸ਼ਿਆਂ ਨੂੰ ਲੈਕੇ ਸਰਕਾਰ ਸਖਤ ਹੋ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਆਰੰਭੀ ਗਈ ਹੈ। ਇਸ ਇਮਾਰਤ ਵਿੱਚ ਇਕ ਸ਼ਾਨਦਾਰ ਲੈਬ ਬਣਾਈ ਗਈ ਹੈ। ਇਸ ‘ਚ ਨਵੇਂ ਨਵੇਂ ਕੰਪਿਊਟਰਾਂ ਨਾਲ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖੀ ਜਾਵੇਗੀ। ਹਰ ਅੱਪਡੇਟ ਇਸ ਫੋਰਸ ਦੇ ਨਾਲ ਰਹੇਗੀ। ਆਉਣ ਵਾਲੇ ਸਮੇਂ ਵਿੱਚ ਜਿਲ੍ਹਾ ਪੱਧਰ ‘ਤੇ ਵੀ ਟੀਮਾਂ ਦਾ ਗਠਨ ਕੀਤਾ ਜਾਵੇਗਾ।
