ਕੋਰਟ ਨੇ ਕਿਹਾ, ਅਰਵਿੰਦ ਕੇਜਰੀਵਾਲ ਵਿਰੁੱਧ ਸ਼ਰਾਬ ਘੁਟਾਲੇ ‘ਚ ਸਬੂਤ ਕਾਫੀ ਹਨ
Sri-Farehgarh-Sahib/ਨਵੀਂ-ਦਿੱਲੀ/Sanghol-Times/03 ਸਤੰਬਰ (ਮਲਕੀਤ ਸਿੰਘ ਭਾਮੀਆਂ) – ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਇਕ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ, ‘ਆਪ” ਵਿਧਾਇਕ ਦੁਗੇਸ਼ ਪਾਠਕ ਅਤੇ ਹੋਰਾਂ ਖਿਲਾਫ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਸ ਸੰਬੰਧੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਕੇਜਰੀਵਾਲ ਅਤੇ ਹੋਰਾਂ ਮੁਲਜਮ ਖਿਲਾਫ ਕਾਰਵਾਈ ਕਰਨ ਲਈ ਕਾਫੀ ਸਬੂਤ ਮੌਜੂਦ ਹਨ, ਜਿਸ ਤੋਂ ਬਾਅਦ ਉਨ੍ਹਾਂ ਮੁਲਾਜਮਾਂ ਨੂੰ 11 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ
ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 11 ਸਤੰਬਰ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ 30 ਜੁਲਾਈ ਨੂੰ ਅਪਣੀ ਚੌਥੀ ਸਪਲਮੈਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਕੇਜਰੀਵਾਲ, ਪਾਠਕ, ਅਮਿਤ ਅਰੋੜਾ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਪੀ ਸਰਬ ਰੈਡੀ ਨੂੰ ਇਸ ਮਾਮਲੇ ਵਿੱਚ ਮੁਲਜਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਚੌਥੀ ਸਮਲੀਮੈਟਰੀ ਚਾਰਜਸ਼ੀਟ ਵਿੱਚ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਆਦ ਪੁਗਾ ਚੂੱਕੀ ਦਿੱਲੀ ਸ਼ਰਾਬ ਨੀਤੀ 2021 -22 ਨੂੰ ਦਬਾਉਣ ਅਤੇ ਲਾਗੇ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਦੋਸ਼ੀ ਬਣਾਇਆ ਹੈ। ਸੀਬੀਆਈ ਨੇ ਅਪਣੀ ਚਾਰਜਸ਼ੀਟ ਵਿੱਚ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਇਸ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਵਿਚੋਂ ਇਕ ਸੀ ਅਤੇ ਉਹ ਦੱਖਣੀ ਸਮੂਹ ਦੇ ਸੰਪਰਕ ਵਿੱਚ ਸੀ, ਜਿਸ ਵਿੱਚ ਕੇ ਕਵਿਤਾ, ਰਾਘਵ ਅੰਗੁਦਾ, ਅਰੁਣ ਪਿੱਲਦੀ, ਬੁਚੀਬਾਬੂ ਗੈਗਤਲਾ, ਪੀ ਸਰਥ ਰੈਡੀ ਅਭਿਸ਼ੇਕ ਏਇਨਾਪੱਲੀ ਅਤੇ ਬੋਨੋਏ ਬਾਬੂ ਸ਼ਾਮਲ ਹਨ।
ਸੀਬੀਆਈ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਰਿਸ਼ਵਤ ਦੀ ਰਕਮ ਅਰਵਿੰਦ ਕੇਜਰੀਵਾਲ ਦੀ ਇੱਛਾ ਅਨੁਸਾਰ ਖਰਚ ਕੀਤੀ ਗਈ। ਕਿਉਂਕਿ ਸਾਰੀ ਰਕਮ ਆਮ ਆਦਮੀ ਪਾਰਟੀ ਦੇ ਫੰਡ ਵਿੱਚ ਭੇਜੀ ਸੀ। ਏਜੰਸੀ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੇ ਗੋਮਾ ਦੇ 40 ਹਲਕਿਆਂ ਵਿੱਚ ਹਰੇਕ ਉਮੀਦਵਾਰ ਨੂੰ 90 ਲੱਖ ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਪਿਛਲੇ ਮਹੀਨੇ ਅਦਾਲਤ ਨੂੰ ਦੱਸਿਆ ਸੀ ਕਿ ਉਸਨੇ ਭ੍ਰਿਸ਼ਟਾਚਾਰ ਨਾਲ ਜੁੜੇ ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਪਾਠਕ ਖਿਲਾਫ ਮੁਕੱਦਮਾ ਚਲਾਉਣ ਲਈ ਲੌੜੀਦੀ ਮਨਜੂਰੀ ਹਾਸਲ ਕਰ ਲਈ ਹੈ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ( ਈਡੀ ) ਨੂੰ 21 ਮਾਰਚ ਨੂੰ ਸੱਭ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਸੀ। ਉਸ ਨੂੰ ਬਾਆਦ ਵਿੱਚ ਸੀਬੀਆਈ ਨੇ 26 ਜੂਨ ਦਿੱਲੀ ਰੋਜ਼ ਐਵੇਨਿਊ ਅਦਾਲਤ ਤੋਂ ਰਿਮਾਂਡ ਵਿੱਚ ਭੇਜ ਦਿੱਤਾ। ਕੋਰਟ ਨੇ 12 ਜੁਲਾਈ ਨੂੰ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਹਾਲਾਂਕਿ ਉਹ ਅੱਜੇ ਵੀ ਤਿਹਾੜ ਜੇਲ੍ਹ ਵਿੱਚ ਬੰਦ ਹਨ, ਕਿਉਂਕਿ ਉਨ੍ਹਾਂ ਨੂੰ ਸੀਬੀਆਈ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਉਸਨੂੰ 20 ਜੂਨ ਨੂੰ ਈਡੀ ( ਇਨਫੋਰਸਮੈਂਟ ਡਾਇਰੈਕਟੋਰੇਟ ) ਦੁਆਰਾ ਦਰਜ ਕੇਸ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ, ਜਿਸ ਤੋਂ ਦਿੱਲੀ ਹਾਈਕੋਰਟ ਨੇ 25 ਜੂਨ ਰੋਕ ਲਗਾ ਦਿੱਤੀ ਸੀ। ਉਸਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ 10 ਮਈ ਨੂੰ ਸੁਪਰੀਮ ਕੋਰਟ ਨੇ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਬਾਆਦ ਵਿੱਚ ਉਸਨੇ 2 ਜੂਨ ਨੂੰ ਤਿਹਾੜ ਜੇਲ੍ਹ ਸਮਰਪਣ ਕਰ ਦਿੱਤਾ।
