ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, ਚਾਰ ਮਤੇ ਪ੍ਰਵਾਨਗੀ ਲਈ ਰੱਖੇ ਗਏ
ਚੰਡੀਗੜ੍ਹ/Sanghol-Times/04 ਸਤੰਬਰ,2024(ਮਲਕੀਤ ਸਿੰਘ ਭਾਮੀਆਂ) :- ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਆਖਰੀ ਦਿਨ ਚਾਰ ਮਤੇ ਪ੍ਰਵਾਨਗੀ ਲਈ ਸਦਨ ‘ਚ ਰੱਖੇ। ਇਸ ਵਿੱਚ ਪੰਜਾਬ ਫਾਇਰ ਐਡ ਐਮਰਜੈਂਸੀ ਸਰਵਿਸ ਬਿੱਲ 2024 , ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024,ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਡ ਸਰਵਿਸ ਟੈਕਸ ਸੋਧ ਬਿੱਲ 2024 ਸ਼ਾਮਿਲ। ਇਸਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਸਦਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਵਿਰੋਧੀ ਪਹਿਲੇ ਦਿਨ ਤੋਂ ਹੀ ਇਹ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਬਹੁਤ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਅਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲਦਾ। ਇਜਲਾਸ ਵਿੱਚ ਧਿਆਨ ਦੇਣ ਦੇ ਮਤੇ ਦੌਰਾਨ ਪੋਸਟ ਗਰੈਜੂਏਟ ਇੰਸਟੀਚਿਊਟ ਫਾਰ ਹਾਰਟੀਕਲਚਰ ਰਿਸਰਚ ਐਡ ਐਜੂਕੇਸ਼ਨ ਲਈ ਜ਼ਮੀਨ ਪ੍ਰਾਪਤ ਕਰਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ‘ਤੇ ਇਸ ਤੋਂ ਇਲਾਵਾ ਨਗਰ ਨਿਗਮ ਬਠਿੰਡਾ ਦੇ ਅਧਿਕਾਰ ਖੇਤਰ ਵਿੱਚ ਸਥਿਤ ਸਰਹਿੰਦ ਨਹਿਰ ਦੇ ਆਲੇ ਦੁਆਲੇ ਕੰਡਿਆਲੀ ਤਾਰ ਲਾਉਣ ਦੀ ਲੌੜ ਦਾ ਮੁੱਦਾ ਇਸ ਤੋਂ ਇਲਾਵਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਰਨਲ ਦੀ ਰਿਪੋਰਟ ਪੇਸ਼ ਕੀਤੀ।
