ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ- ਸਿਵਲ ਸਰਜਨ ਡਾ. ਕਿਰਨਦੀਪ ਕੌਰ
ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ- ਡਾ. ਜਗਨਜੋਤ ਕੌਰ
ਅੰਮ੍ਰਿਤਸਰ/SANGHOL-TIMES/04 ਅਕਤੂਬਰ,2024(ਰਣਜੀਤ ਸਿੰਘ ਮਸੌਣ) ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ, ਇਸ ਲਈ ਇਸਨੂੰ ਵੀ ਸਰਕਾਰ ਵੱਲੋਂ ਬੈਨ ਕੀਤਾ ਗਿਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਜ਼ਿਲੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਦੱਸੀ। ਇਸ ਤੋਂ ਪਹਿਲਾਂ ਡਾ. ਕਿਰਨਦੀਪ ਕੌਰ ਵੱਲੋਂ ਜ਼ਿਲਾ ਨੋਡਲ ਅਫ਼ਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ. ਜਗਨਜੋਤ ਕੌਰ ਦੀ ਅਗਵਾਹੀ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿੱਚ ਜ਼ਿਲਾਂ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਸ਼ਬਨਮਦੀਪ ਕੌਰ, ਐਸ.ਆਈ. ਪਰਮਜੀਤ ਸਿੰਘ ਰਜਿੰਦਰ ਸਿੰਘ, ਮੰਗਲ ਸਿੰਘ, ਰਜੇਸ਼ ਕੁਮਾਰ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ਼ ਸ਼ਾਮਿਲ ਸਨ। ਇਸ ਟੀਮ ਵੱਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਸਰਕੁਲਰ ਰੋਡ, ਮਾਲ ਰੋਡ, ਲਾਰੇਂਸ ਰੋਡ ਅਤੇ ਰਣਜੀਤ ਐਵੀਨਿਊ ਦੇ ਨੇੜੇ ਦੇ ਇਲਾਕਿਆਂ ਵਿੱਚ 17 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 8 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ।
ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜ਼ਿਲਾਂ ਨੋਡਲ ਅਫ਼ਸਰ ਐਨ.ਟੀ.ਸੀ.ਪੀ. ਡਾ. ਜਗਨਜੋਤ ਕੌਰ ਨੇ ਕਿਹਾ ਕਿ ਜ਼ਿਲੇ ਵਿੱਚ ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਭਾਰਤ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇੱਕ ਨਿਰਧਾਰਤ ਮਾਪਦੰਡ ਅਨੁਸਾਰ ਇੱਕ ਨਿਰਧਾਰਤ ਫ਼ੋਟੋ ਅਤੇ ਉਸ ਉਪੱਰ “ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ” ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜ਼ਾ/ਜੁਰਮਾਨੇਂ ਯੋਗ ਅਪਰਾਧ ਹੈ।
