17 ਅਕਤੂਬਰ ਨੂੰ ਹੋਵੇਗਾ ਸੁੰਹ ਚੁੱਕ ਸਮਾਰੋਹ – ਮੁੱਖ ਮੰਤਰੀ ਨਾਇਬ ਸਿੰਘ ਸੈਨੀ
ਚੰਡੀਗੜ੍ਹ/ਸੰਘੋਲ-ਟਾਇਮਜ਼/ਨਾਗਪਾਲ/12 ਅਕਤੂਬਰ,2024 –
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ 17 ਅਕਤੂਬਰ ਨੂੰ ਸੂਬਾ ਸਰਕਾਰ ਦਾ ਸੁੰਹ ਚੁੱਕ ਸਮਾਰੋਹ ਹੋਵੇਗਾ। ਇਸ ਸੁੰਹ ਚੁੱਕ ਸਮਾਰੋਹ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ਼ਮਿਲ ਹੋਣਗੇ ਅਤੇ ਬੀਜੇਪੀ ਦੇ ਉੱਚ ਨੇਤਾ ਵੀ ਸ਼ਿਰਕਤ ਕਰਣਗੇ। ਮੁੱਖ ਮੰਤਰੀ ਸ਼ਨੀਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕੈਥਲ ਵਿਚ ਹੋਏ ਹਾਦਸੇ ਵਿਚ ਮ੍ਰਿਤਕ ਲੋਕਾਂ ਦੇ ਪਰਿਜਨਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੇ ਸਮੇਂ ਵਿਚ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇਸ਼ ਵਿਚ ਪਿਛਲੇ 10 ਸਾਲਾਂ ਵਿਚ ਡਬਲ ਇੰਜਨ ਦੀ ਸਰਕਾਰ ਨੇ ਹਰ ਵਰਗ ਦੇ ਹਿੱਤ ਲਈ ਕੰਮ ਕੀਤਾ ਹੈ। ਧਰਾਤਲ ’ਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਦੇ ਹੋਏ ਯੋਗ ਲਾਭਕਾਰਾਂ ਨੂੰ ਇਸ ਦਾ ਸਿੱਧਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਹੋਏ ਹਨ। ਉਨ੍ਹਾਂ ਨੇ ਹਿਮਾਚਲ, ਕਰਨਾਟਕ ਅਤੇ ਤੇਲੰਗਾਨਾ ਵਿਚ ਝੂਠ ਫੈਲਾ ਕੇ ਸੱਤਾ ਹਥਿਆਉਣ ਦਾ ਕੰਮ ਕੀਤਾ ਹੈ। ਜਨਤਾ ਹੁਣ ਸਮਝ ਚੁੱਕੀ ਹੈ ਅਤੇ ਲੋਕਾਂ ਦਾ ਉਨ੍ਹਾਂ ਤੋਂ ਭਰੋਸਾ ਉੱਠ ਚੁਕਿਆ ਹੈ। ਇਸ ਮੌਕੇ ’ਤੇ ਸਾਬਕਾ ਸ਼ਹਰੀ ਸਥਾਨਕ ਸਰਕਾਰ ਰਾਜ ਮੰਤਰੀ ਸੁਭਾਸ਼ ਸੁਧਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।
