ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾ – ਹਰਚੰਦ ਸਿੰਘ ਬਰਸਟ
— ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ
— ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ
ਮੋਹਾਲੀ/ਚੰਡੀਗੜ੍ਹ/SANGHOL-TIMES/Jagmeet-Singh/13 ਅਕਤੂਬਰ,2024 – – ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਮਜਬੂਤ ਹੋਣੀ ਜਰੂਰੀ ਹੈ। ਇਸ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਆਪਣੀ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ, ਕਿਉਂਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਰਾਜ ਦਾ ਵਿਕਾਸ ਮੁਮਕਿਨ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਹਰ ਪੰਜ ਸਾਲ ਬਾਅਦ ਪੰਚਾਇਤੀ ਚੋਣਾ ਆਉਂਦਿਆਂ ਹਨ, ਜੋ ਕਿ ਪੰਜਾਬ ਦੇ ਲੋਕਾਂ ਦੀ ਅਵਾਜ਼ ਅਤੇ ਅਧਿਕਾਰਾਂ ਦੀ ਚੋਣ ਹੈ। ਜੇਕਰ ਪੰਚਾਇਤ ਚੰਗੀ ਹੈ ਤਾਂ ਪਿੰਡ ਦੀ ਤਰੱਕੀ ਹੋ ਜਾਂਦੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ, ਜੋ ਨਸ਼ਿਆਂ ਦੇ ਖਿਲਾਫ਼, ਪਿੰਡ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਅਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਣ, ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਚੰਗੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਇਸਤੇਮਾਲ ਕਰਨ ਅਤੇ ਆਪਣੀ ਪੰਚਾਇਤ ਦੀ ਚੋਣ ਕਰਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜਰੂਰੀ ਹੈ। ਪਰ ਇਨ੍ਹਾਂ ਚੋਣਾ ਵਿੱਚ ਰਵਾਇਤੀ ਪਾਰਟੀਆਂ ਵੱਲੋਂ ਮਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹੈ, ਜਿਨ੍ਹਾਂ ਵੱਲੋਂ ਥਾਂ-ਥਾਂ ਤੇ ਹਿੰਸਕ ਝੜਪਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਲੋਕ ਰਾਜ ਦੀ ਮਜਬੂਤੀ ਲਈ ਕੰਮ ਕਰ ਰਹੀ ਹੈ। ਇਹ ਤਾਂ ਮੁਮਕਿਨ ਹੋ ਸਕੇਗਾ, ਜਦੋਂ ਲੋਕ ਵੱਧ-ਚੜ੍ਹ ਕਰਕੇ ਚੋਣਾ ਦੌਰਾਨ ਵੋਟ ਪਾ ਕੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਨਗੇ। ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋਂ ਹਮੇਸ਼ਾ ਹੀ ਪਿੰਡ ਦੀ ਤਰੱਕੀ ਦੀ ਗੱਲ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਦੀ ਤਰੱਕੀ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਂਦਾ ਜਾਵੇ।
————————————————–
प्रेस नोट
पंजाब में निष्पक्ष होंगे पंचायत चुनाव – हरचंद सिंह बरसट
— लोग बिना किसी डर के अपने मत का करें इस्तेमाल
— पंजाब और गांवों के विकास के लिए अच्छे लोगों का आगे आना जरूरी
मोहाली / चंडीगढ़, 13 अक्टूबर 2024 ( ) – पंजाब में होने वाले पंचायत चुनाव निष्पक्ष होंगे। इसमें किसी भी पार्टी का कोई दबाव नहीं होगा। लोग अपनी पसंद और गांव के विकास के लिए अपनी पंचायत का चुनाव करेंगे। यह विचार स. हरचंद सिंह बरसट, राज्य महासचिव आम आदमी पार्टी पंजाब और चेयरमैन, पंजाब मंडी बोर्ड की तरफ से व्यक्त किये गये। उन्होंने कहा कि पंचायत चुनाव लोक राज की नींव हैं और किसी भी अच्छे कार्य को पूरा करने के लिए नींव मजबूत होनी जरूरी है। इसलिए सभी को एकजुट होकर गांवों के विकास को प्राथमिकता देते हुए अपनी पंचायत का चुनाव करना चाहिए, क्योंकि गांवों के विकास से ही पंजाब राज्य का विकास संभव है।
राज्य महासचिव ने कहा कि हर पांच साल बाद पंचायत चुनाव आते हैं, जो कि पंजाब के लोगों की आवाज़ और अधिकारों का चुनाव है। अगर पंचायत अच्छी हो, तो गांव की तरक्की होती है। इसलिए उन्हीं लोगों को आगे लाना चाहिए, जो नशे के खिलाफ, गांव के विकास के लिए, लोगों की भलाई के लिए, युवाओं को खेलों की ओर प्रोत्साहित करने के लिए और एक अच्छे समाज के निर्माण में अपना योगदान देते हों, ताकि गांवों के विकास कार्यों को अच्छे ढंग से चलाया जा सके। उन्होंने कहा कि 15 अक्टूबर को होने वाले पंचायत चुनाव में लोग बिना किसी डर के अपने मत का प्रयोग करें और अपनी पंचायत का चयन करें।
स. बरसट ने कहा कि पंजाब की आम आदमी पार्टी की सरकार पंचायती राज प्रणाली को मजबूत करना चाहती है, जिसके लिए समझदार और ईमानदार लोगों का आगे आना जरूरी है। लेकिन इन चुनावों में पुरानी पार्टियों द्वारा माहौल खराब करने की कोशिशें की जा रही हैं, जिनके द्वारा जगह-जगह हिंसक झड़पों की घटनाओं को अंजाम दिया जा रहा है। लेकिन पंजाब सरकार लोकतंत्र की मजबूती के लिए काम कर रही है। यह तभी संभव हो सकेगा, जब लोग बढ़-चढ़कर चुनाव के दौरान वोट डालकर अपने अधिकार का इस्तेमाल करेंगे। क्योंकि गांव का सरपंच किसी पार्टी का नहीं होता, बल्कि गांव का होता है, जो हमेशा गांव की तरक्की की बात करता है। उन्होंने लोगों से अपील की कि गांव की तरक्की के लिए अच्छे लोगों को आगे लाया जाए।
————————————————————————-
