ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ/SANGHOL-TIMES/ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ/04 ਦਸੰਬਰ, 2024 –
ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫ਼ਸਰ ਸ੍ਰੀਮਤੀ ਮੀਨਾ ਦੇਵੀ (ਸਮਾਜਿਕ ਸੁਰੱਖਿਆਂ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ) ਅਤੇ ਫਿੱਕੀ ਫਲੋ ਐਨਜੀਓ ਦੇ ਸਾਂਝੇ ਉਪਰਾਲੇ ਨਾਲ ਤਾਜ ਸਵਰਨਾ ਹੋਟਲ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦਿਵਿਆ਼਼ਂਗਜਨਾਂ ਵੱਲੋਂ ਕਾਰਗੁਜਾਰੀ ਪੇਸ਼ ਕੀਤੀ ਗਈ ਅਤੇ ਆਪਣੀ ਜਿੰਦਗੀ ਬਾਰੇ ਚਾਨਣਾ ਪਾਇਆ ਗਿਆ ਅਤੇ ਇਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆਂ ਅਫ਼ਸਰ, ਸ੍ਰੀਮਤੀ ਮੀਨਾ ਦੇਵੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਦਿਵਿਆਂਗ ਵਿਅਕਤੀ ਵੀ ਸਮਾਜ ਦਾ ਇੱਕ ਅਹਿਮ ਹਿੱਸਾ ਹਨ। ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਉਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥਕ ਮਿਹਨਤ ਕਰ ਰਿਹਾ ਹੈ। ਉਨਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੋਕੇ ਸੁਪਰਡੈਂਟ ਸ੍ਰੀਮਤੀ ਦਵਿੰਦਰ ਕੋਰ, ਮਿਸ ਸਵਿਤਾ ਰਾਣੀ (ਸੁਪਰਡੈਂਟ ਹੋਮ, ਸਹਿਯੋਗ ਹਾਫ ਵੇਅ ਹੋਮ), ਪ੍ਰਧਾਨ ਫਿਕੀ ਫਲੋ ਡਾ. ਸਿਮਰਨਪ੍ਰੀਤ ਸੰਧੂ, ਇੰਦਰਜੀਤ ਕੌਰ, ਪਿੰਗਲਵਾੜਾ, ਡਾ. ਕਿਰਨਜੀਤ, ਦਵਿੰਦਰ ਸਿੰਘ ਨਰਿੰਦਰਜੀਤ ਸਿੰਘ ਪੰਨੂ, ਮੈਂਬਰ ਜੇ.ਜੇ.ਬੀ., ਗੁਰਮੋਹਿੰਦਰ ਸਿੰਘ, ਧਰਮਿੰਦਰ ਸਿੰਘ ਸ਼ਾਮਿਲ ਹੋਏ।
ਕੈਪਸ਼ਨ : ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਦੇ ਮੋਕੇ ਕਰਵਾਏ ਗਏ ਸਮਾਗਮ ਦੀ ਤਸਵੀਰ
