ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਪਲਸ ਪੋਲੀੳ” ਮੁਹਿੰਮ ਦਾ ਆਗ਼ਾਜ਼
ਛੋਟੇ ਬੱਚਿਆ ਨੂੰ ਪੋਲੀਓ ਬੂੰਦਾ ਪਿਲਾ ਕੇ ਅਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਅੰਮ੍ਰਿਤਸਰ/SANGHOL-TIMES/ਰਣਜੀਤ ਸਿੰਘ ਮਸੌਣ/ਜੋਗਾ ਸਿੰਘ/
08 ਦਸੰਬਰ,2024 – ਵਿਸ਼ਵ ਸਿਹਤ ਸੰਗਠਨ ਵੱਲੋਂ ਪਲਸ ਪੋਲੀਉ ਰਾਊਂਡ ਦੇ ਤਹਿਤ ਆਮ ਲੋਕਾਂ ਨੂੰ ਪੋਲੀਓ ਤੋਂ ਸੁਰੱਖਿਅਤ ਕਰਨ ਲਈ ਅਤੇ ਘਰ-ਘਰ ਵਿੱਚ ਪਲਸ ਪੋਲੀਉ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋਂ ਇੱਕ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾਂ ਲਈ ਰਵਾਨਾਂ ਕੀਤਾ ਅਤੇ ਨਾਲ ਹੀ ਇੱਕ ਛੋਟੇ ਬੱਚੇ ਨੂੰ ਪੋਲੀਉ ਬੂੰਦਾਂ ਪਿਲਾ ਕੇ ਇਸ ਮੁਹਿੰਮ ਦਾ ਸ਼ੁਭ ਆਰੰਭ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਮਿਤੀ 8,9 ਅਤੇ 10 ਦਸੰਬਰ 2024 ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲੇ ਦਿਨ ਬੂਥ ਲਗਾ ਕੇ ਅਤੇ ਬਾਕੀ ਦੇ ਦੋ ਦਿਨ ਘਰ-ਘਰ ਵਿੱਚ ਜਾ ਕੇ ਪੋਲੀਉ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ, ਇਸ ਲਈ ਉਹਨਾਂ ਆਮ ਜਨਤਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ 0 ਤੋਂ ਲੈ ਕੇ 5 ਸਾਲ ਤੱਕ ਦੇ ਸਾਰੇ ਬੱਚਿਆ ਨੂੰ ਜੀਵਨ ਰੂਪੀ ਪੋਲੀਉ ਬੰਦਾਂ ਜ਼ਰੂਰ ਪਿਲਾਈਆਂ ਜਾਣ। ਉਹਨਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫ਼ਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਡ ਚਲਾਏ ਜਾ ਰਹੇ ਹਨ। ਪਾਕਿਸਤਾਨ ਅਤੇ ਅਫਗਾਨਿਸਤਾਨ ਗੁਆਢੀ ਦੇਸ਼ਾ ਵਿੱਚ ਵਾਇਰਲ ਪੋਲਿਓ ਵਾਇਰਸ ਹੋਣ ਕਾਰਕੇ ਇਹ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਸਮੇਂ ਸਮੇਂ ਤੇ ਇਹ ਰਾਉਡ ਚਲਾਏ ਜਾ ਰਹੇ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਰਤੀ ਧਵਨ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਇਸ ਰਾਊਡ ਦੌਰਾਨ 2782768 ਅਬਾਦੀ ਦੇ 549027 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 192487 ਬੱਚਿਆ ਨੂੰ 1474 ਬੂਥਾਂ ਅਤੇ 2856 ਟੀਮਾਂ ਵੱਲੋਂ ਪੋਲੀਓ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 279 ਸੁਪਰਵਾਈਜਰਾ ਵੱਲੋਂ ਇਹਨਾਂ ਟੀਮਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲਾਂ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਜ਼ਿਲਾਂ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਵਰਨਜੀਤ ਧਵਨ, ਸੀਨੀਅਰ ਮੈਡੀਕਲ ਅਫ਼ਸਰ ਰਸ਼ਮੀਂ ਵਿਜ, ਡਬਯੂ.ਐਚ.ਓ. ਵੱਲੋਂ ਡਾ. ਇਸ਼ਿਤਾ, ਜ਼ਿਲਾਂ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਰਾਘਵ ਜੋਸ਼ੀ, ਮੇਟਰਨ ਕਮਲਜੀਤ ਕੌਰ, ਤ੍ਰਿਪਤਾ ਕੁਮਾਰੀ, ਰਾਧਾ ਸ਼ਰਮਾਂ ਅਤੇ ਸਮੂਹ ਸਟਾਫ਼ ਹਾਜ਼ਰ ਸਨ।
