ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ/SANGHOL-TIMES/ਜੋਗਾ ਸਿੰਘ ਰਾਜਪੂਤ/ਰਣਜੀਤ ਸਿੰਘ ਮਸੌਣ)30 ਦਸੰਬਰ
ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਆਪਣੇ ਕਾਰੋਬਾਰ ਅਤੇ ਸੜਕੀ ਆਵਾਜਾਈ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਉਸ ਦਾ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ ਹੈ। ਹਰ ਵਰਗ ਵੱਲੋਂ ਆਪੋਂ-ਆਪਣੇ ਕਾਰੋਬਾਰ ਬੰਦ ਰੱਖ ਕੇ ਸੰਪੂਰਨ ਸਮਰਥਨ ਦਿੱਤਾ ਗਿਆ ਹੈ।
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ, ਨੇੜੇ ਗੋਲਡਨ ਗੇਟ ਤੇ ਸੜਕ ਰੋਕ ਕੇ ਆਵਾਜਾਈ ਸਪੂਰਨ ਤੌਰ ਤੇ ਬੰਦ ਰੱਖੀਂ ਗਈ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਵਾਧਾ ਖੁਲਾਫੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅੱਜ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਦੇ ਮੁੱਖ ਬਜ਼ਾਰ, ਇਲਾਕੇ ਦੇ ਕਸਬੇ ਅਤੇ ਪਿੰਡ ਸੰਪੂਰਨ ਤੌਰ ਤੇ ਬੰਦ ਰਹੇ। ਪੰਜਾਬ ਵਿੱਚ ਸੜਕੀ ਆਵਾਜਾਈ, ਰੇਲ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾਂ ਵੀ ਕਰਨਾ ਪਿਆ ਅਤੇ ਕਈ ਜਗ੍ਹਾ ਤੇ ਆਮ ਲੋਕਾਂ ਨਾਲ ਕਿਸਾਨ ਜੱਥੇਬੰਦੀਆਂ ਦੇ ਮੈਂਬਰ ਸੜਕੀ ਆਵਾਜਾਈ ਬੰਦ ਕਰਨ ਤੇ ਬਹਿਸ ਕਰਦੇ ਵੀ ਦਿਖਾਈ ਦਿੱਤੇ।
ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ ਜੋ ਵੀ ਸੰਘਰਸ਼ ਕੀਤਾ ਜਾ ਰਿਹਾ ਹੈ ਸਾਰੇ ਪੰਜਾਬੀਆਂ ਦੇ ਲਈ ਹੈ ਨਾ ਕਿ ਸਿਰਫ਼ ਕਿਸਾਨਾਂ ਦੇ ਲਈ ਹੈ। ਉਹਨਾਂ ਦੱਸਿਆਂ ਕਿ ਸ. ਜਗਜੀਤ ਸਿੰਘ ਡੱਲੇਵਾਲ ਜੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇਂ ਲਗਭਗ ਇੱਕ ਮਹੀਨੇ ਤੋਂ ਭੁੱਖ ਹੜਤਾਲ ਤੇ ਬੈਠੇ ਹੋਏ ਹਨ ਅਤੇ ਕੇਂਦਰ ਸਰਕਾਰ ਪਾਸੋਂ ਕਿਸਾਨਾਂ ਦੀਆਂ ਵਾਜ਼ਿਮ ਮੰਗਾਂ ਮੰਨਣ ਦੀ ਮੰਗ ਕਰ ਰਹੇ ਹਨੇਰਾ ਹੋ ਪਰ ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਚੁੱਪੀ ਵੱਟੀ ਹੋਈ ਹੈ। ਜਿਸ ਕਾਰਨ ਕਿਸਾਨਾਂ ਮਜ਼ਦੂਰਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਕੇਂਦਰ ਸਰਕਾਰ ਪਾਸੋਂ ਐਮਐਸਪੀ ਲਾਗੂ ਕਰਨ ਅਤੇ ਹੋਰ ਅਜਿਹੀਆਂ ਕਈ ਮੰਗਾਂ ਹਨ ਜਿੰਨਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸ. ਜਗਜੀਤ ਸਿੰਘ ਡੱਲੇਵਾਲ ਜੀ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਇਸ ਦੀ ਸਿੱਧੇ ਤੌਰ ਤੇ ਕੇਂਦਰ ਸਰਕਾਰ ਜਿੰਮੇਵਾਰ ਹੋਵੇਗੀ।
ਇਸ ਮੌਕੇ ਵੱਖ-ਵੱਖ ਥਾਵਾਂ ਤੇ ਸੜਕੀ ਆਵਾਜਾਈ ਬੰਦ ਕਰਨ ਨੂੰ ਲੱਗੇ ਧਰਨਿਆਂ ਤੇ ਕਿਸਾਨ ਜੱਥੇਬੰਦੀਆਂ ਨੇ ਨੁਮਾਇੰਦਿਆਂ ਨੇ ਆਖਿਆ ਕਿ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਉਹਨਾਂ ਦਾ ਕੋਈ ਵੀ ਅਜਿਹਾ ਮੰਤਵ ਨਹੀਂ ਹੈ। ਉਹ ਸਿਰਫ਼ ਕੇਂਦਰ ਸਰਕਾਰ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਪੂਰਾ ਪੰਜਾਬ ਕਿਸਾਨਾਂ ਦੇ ਨਾਲ ਹੈ। ਜੇ ਕਿਸਾਨ ਦੀ ਆਮਦਨ ਘੱਟਦੀ ਹੈ ਤਾਂ ਇਸ ਦੇ ਨਾਲ ਮਜ਼ਦੂਰ, ਹਰ ਤਰ੍ਹਾਂ ਦੇ ਦੁਕਾਨਦਾਰਾਂ ਅਤੇ ਵਪਾਰੀ ਵਰਗ ਦੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਵੇਗਾ।
