ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ – ਗੁਰਦੁਆਰਾ ਨਾਨਕ ਸਾਗਰ ਨਿਵਾਲੇ ਵਾਲਾ ਵਿੱਚ ਸਜਿਆ ਕੀਰਤਨ ਦੀਵਾਨ
…
..
Chandigarh/SANGHOL-TIMES/HARMINDER-NAGPAL/12January,2025- ਖਾਲਸਾ ਪੰਥ ਦੇ ਸਿਰਜਣਹਾਰ ਅਤੇ ਸਿੱਖ ਧਰਮ ਦੇ ਦਸਵੇਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਸਾਗਰ ਨਿਵਾਲੇ ਵਾਲਾ, ਸੈਕਟਰ 40 ਚੰਡੀਗੜ੍ਹ ਵਿਖੇ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਜਨਮ ਦਿਹਾੜੇ ਤੋਂ 15 ਦਿਨ ਪਹਿਲਾਂ ਤੋਂ ਇਲਾਕੇ ਵਿੱਚ ਗੁਰੂ ਸਾਹਿਬ ਦੀ ਉਸਤਤ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਸਿੱਖ ਧਰਮ ਦੇ ਦਸਵੇਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਸਵੇਰੇ ਤੋਂ ਹੀ ਗੁਰਦੁਆਰਾ ਸਾਹਿਬ ਵਿੱਚ ਸੰਗਤ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ l ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ। ਜਿਸ ਦਾ ਸਵੇਰੇ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ, ਰਾਗੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਉਸਤਤ ਵਿੱਚ ਸ਼ਬਦ ਗਾਇਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸਵੇਰੇ ਤੋਂ ਹੀ ਏਰੀਏ ਦੀ ਆਈਆਂ ਹੋਈਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਦੇ ਅੱਗੇ ਸੀਸ ਝੁਕਾ ਕੇ ਮੱਥਾ ਟੇਕਿਆ ਤੇ ਸਾਰੇ ਮਾਨਵ ਸਮਾਜ ਦੇ ਕਲਿਆਣ ਦੀ ਕਾਮਨਾ ਕੀਤੀ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਜਿਸ ਦੇ ਵਿੱਚ ਬਹੁਤ ਹੀ ਸਵਾਦ ਖੀਰ ਦੀ ਵਰਤਾਈ ਗਈ। ਇਸ ਮੌਕੇ ਗੋਬਿੰਦ ਸਦਨ ਦਿੱਲੀ ਤੋਂ ਸੇਵਾਦਾਰਾਂ ਅਤੇ ਇਲਾਕੇ ਦੀ ਸੰਗਤਾਂ ਨੇ ਆਪਣੀ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
…
..
