ਕੈਬਨਿਟ ਮੰਤਰੀ ਧਾਲੀਵਾਲ, ਈਟੀਓ ਅਤੇ ਡਿਪਟੀ ਕਮਿਸ਼ਨਰ ਨੇ ਪਿੰਗਲਵਾੜਾ ਦੇ ਬੱਚਿਆਂ ਨਾਲ ਮਿਲ ਕੇ ਮਨਾਈ ਲੋਹੜੀ
ਮੰਤਰੀ ਧਾਲੀਵਾਲ ਨੇ ਦਿੱਤਾ ਪਿੰਗਲਵਾੜੇ ਨੂੰ 5 ਲੱਖ ਦਾ ਚੈੱਕ

,… 
ਅੰਮ੍ਰਿਤਸਰ/SANGHOL-TIMES/ਰਣਜੀਤ-ਸਿੰਘ-ਮਸੌਣ/ਜੋਗਾ ਸਿੰਘ/13ਜਨਵਰੀ,2025 –
ਅੱਜ ਪਿੰਗਲਵਾੜਾ ਵਾਲਾ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਮਾਨਾਂਵਾਲਾ ਬਰਾਂਚ ਪਿੰਗਲਵਾੜਾ ਵਿਖੇ ਪੁੱਜੇ ਅਤੇ ਉੱਥੇ ਬੱਚਿਆਂ ਨਾਲ ਮਿਲ ਕੇ ਲੋਹੜੀ ਮਨਾਈ।
ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਪਿੰਗਲਵਾੜਾ ਸੁਸਾਇਟੀ ਨੂੰ ਆਪਣੇ ਅਖ਼ਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦਾ ਚੈੱਕ ਭੇਟ ਕਰਦੇ ਹੋਏ ਕਿਹਾ ਕਿ ਇਹ ਬੱਚੇ ਵੀ ਸਮਾਜ ਦਾ ਇੱਕ ਅਜਿਹਾ ਹਿੱਸਾ ਹਨ। ਜੋ ਸਾਡੇ ਸਮਾਜ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ। ਉਹਨਾਂ ਕਿਹਾ ਕਿ ਅੱਜ ਇਹਨਾਂ ਬੱਚਿਆਂ ਨਾਲ ਮਿਲ ਕੇ ਲੋਹੜੀ ਮਨਾ ਕੇ ਮੈਂ ਬਹੁਤ ਖੁਸ਼ੀ ਦਾ ਮਹਿਸੂਸ ਕਰ ਰਿਹਾ ਹਾਂ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਹੋ ਜਿਹੇ ਤਿਉਹਾਰ ਇਹਨਾਂ ਬੱਚਿਆਂ ਨਾਲ ਮਿਲ ਕੇ ਜ਼ਰੂਰ ਮਨਾਉਣ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕੀਤਾ ਸੀ ਕਿ ਪਿੰਗਲਵਾੜਾ ਚੈਰੀਟੇਬਲ ਟਰੱਸਟ ਨੂੰ ਬੱਚਿਆਂ ਦੀ ਭਲਾਈ ਲਈ 5 ਲੱਖ ਰੁਪਏ ਦੇਵਾਂਗਾ ਅਤੇ ਮੈਂ ਅੱਜ ਇਹ ਵਾਅਦਾ ਆਪਣਾ ਪੂਰਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਲੋਹੜੀ ਮਨਾ ਕੇ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ।
ਇਸ ਮੌਕੇ ਕੈਪਟਨ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਗਲਵਾੜਾ ਬੱਚਿਆਂ ਨਾਲ ਲੋਹੜੀ ਮਨਾਉਂਦੇ ਹੋਏ ਕਿਹਾ ਕਿ ਅੱਜ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਉਹ ਅੱਜ ਇਹੋ ਜਿਹੀ ਸੰਸਥਾ ਵਿੱਚ ਪਹੁੰਚੇ ਹਨ, ਜਿੱਥੇ ਬੇਸਹਾਰਾ ਬੇਘਰੇ ਅਤੇ ਹੋਰ ਲੋੜਵੰਦਾਂ ਲੋਕਾਂ ਨੂੰ ਮੁਫ਼ਤ ਭੋਜਨ ਦੇ ਨਾਲ ਮੁਫ਼ਤ ਰਿਹਾਇਸ਼ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਅੱਜ ਪਿੰਗਲਵਾੜੇ ਦਾ ਨਾਂ ਦੇਸ਼ ਵਿੱਚ ਨਹੀਂ ਪੂਰੇ ਦੇਸ਼ ਵਿਦੇਸ਼ ਵਿੱਚ ਮਸ਼ਹੂਰ ਹੈ। ਉਨ੍ਹਾਂ ਬੱਚਿਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਹੜੀ ਦਾ ਜਿੱਥੇ ਲੋਹੜੀ ਦਾ ਤਿਉਹਾਰ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਜੁਰਮਾਂ ਅਤੇ ਬੁਰਾਈਆਂ ਦੇ ਖ਼ਾਤਮੇ ਵਾਲੇ ਹੋਵੇ ਅਤੇ ਸਮਾਜ ਵਿੱਚ ਲੋਕ ਅਮਨ ਅਤੇ ਸ਼ਾਂਤੀ ਨਾਲ ਰਹਿਣ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਪਿੰਗਲਵਾੜਾ ਦੇ ਬੱਚਿਆਂ ਨਾਲ ਲੋਹੜੀ ਮਨਾਉਂਦਿਆਂ ਕਿਹਾ ਕਿ ਬੱਚੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਨਾਲ ਮਿਲ ਬੈਠ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਵਿੱਚ ਕਿਸੇ ਕਿਸਮ ਦੀ ਹੀਣ ਭਾਵਨਾ ਪੈਂਦਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੜਕੇ ਲੜਕੀ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਧੀਆਂ ਦੀ ਲੋਹੜੀ ਹਰ ਸਾਲ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸ਼ੁਰੂਆਤ ਧੀਆਂ ਤੋਂ ਹੀ ਹੁੰਦੀ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਲੜਕੇ ਲੜਕੀ ਵਿੱਚ ਕੋਈ ਭੇਦਭਾਵ ਨਾ ਕਰੀਏ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ:ਟੀ:ਓ ਨੇ ਸਾਂਝੇ ਤੌਰ ਤੇ ਲੋਹੜੀ ਬਾਲ ਕੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪਿੰਗਲਵਾੜਾ ਚੈਰੀਟੇਬਲ ਟਰੱਸਟ ਦੇ ਡਾ. ਇੰਦਰਜੀਤ ਕੌਰ, ਸਕੱਤਰ ਰੈਡ ਕਰਾਸ ਸੈਮਸਨ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਗਲਵਾੜਾ ਸੁਸਾਇਟੀ ਦੇ ਬੱਚੇ ਅਤੇ ਸਟਾਫ਼ ਹਾਜ਼ਰ ਸੀ।
——
ਕੈਬਿਨਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਪਿੰਗਲਵਾੜਾ ਸੁਸਾਇਟੀ ਨੂੰ 5 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ।
ਕੈਬਿਨਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਪਿੰਗਲਵਾੜਾ ਦੇ ਬੱਚਿਆਂ ਨੂੰ ਲੋਹੜੀ ਵੰਡਦੇ ਹੋਏ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਪਿੰਗਲਵਾੜਾ ਦੇ ਬੱਚਿਆਂ ਨੂੰ ਲੋਹੜੀ ਵੰਡਦੇ ਹੋਏ।
ਵੱਖ ਵੱਖ ਤਸਵੀਰਾਂ
