
ਮਨੁੱਖੀ ਅਧਿਕਾਰ ਮੰਚ ਵੱਲੋਂ ਬੂਟਿਆਂ ਦੀ ਸ਼ੁਰੂਆਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਕਰਵਾਈ ਜਾਵੇਗੀ ਡਾਕਟਰ ਖੇੜਾ
ਫ਼ਤਹਿਗੜ੍ਹ-ਸਾਹਿਬ/SANGHOL-TIMES/JAGMEET-SINGH/03AUGAST,2025 – ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਵੱਲੋਂ ਰੁੱਖ ਲਗਾਓ ਦੇਸ਼ ਬਚਾਓ ਅਤੇ ਆਕਸੀਜਨ ਵਧਾਓ ਲਈ ਮਾਧੋਪੁਰ ਚੌਂਕ ਨਵਾਬ ਸ਼ੇਰ ਮੁਹੰਮਦ ਗੇਟ ਵਿਖੇ ਮਨੁੱਖੀ ਅਧਿਕਾਰ ਮੰਚ ਵੱਲੋਂ 90,000 ਬੂਟੇ ਲਗਵਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਸ਼ੁਰੂਆਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਆਪਣੇ ਕਰ ਕਮਲਾਂ ਨਾਲ ਕਰਨਗੇ। ਇਸ ਮੌਕੇ ਪ੍ਰਸ਼ਾਸਨ ਵੱਲੋਂ ਹੋਰ ਵੀ ਮੁੱਖ ਅਫਸਰ ਸ਼ਿਰਕਤ ਕਰਨਗੇ। ਇਸ ਮੌਕੇ ਛਾਂ ਦਾਰ ਅਤੇ ਫੁੱਲ ਦਾਰ ਬੂਟੇ ਲਗਾਏ ਜਾਣਗੇ। ਇਸ ਰੁੱਖ ਲਗਾਓ ਦੇਸ਼ ਬਚਾਓ ਲਹਿਰ ਤਹਿਤ ਹਰਦੀਪ ਸਿੰਘ ਨਸਰਾਲੀ ਮੁੱਖ ਭੂਮਿਕਾ ਨਿਭਾਅ ਰਹੇ ਹਨ ਉਨ੍ਹਾਂ ਦੇ ਨਾਲ ਹਰਭਜਨ ਸਿੰਘ ਜੱਲੋਵਾਲ, ਰਣਜੀਤ ਸਿੰਘ ਚੇਅਰਮੈਨ, ਚਰਨਜੀਤ ਸਿੰਘ ਅਤੇ ਗੱਗੀ ਕੋਸਿਲ ਜ਼ਿਲ੍ਹਾ ਪ੍ਰਧਾਨ ਨੇ ਬੂਟੇ ਲਗਵਾਉਣੇ ਸ਼ੁਰੂ ਕਰਨਗੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਧਰਤੀ ਮਾਤਾ ਨੂੰ ਹਰੀ ਭਰੀ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜ਼ੋ ਸਮਾਜ ਨੂੰ ਆਕਸੀਜਨ ਦੀ ਘਾਟ ਵੀ ਪੂਰੀ ਕੀਤੀ ਜਾ ਸਕੇ। ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ ਅਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
——00—–
पौधे लगाने की शुरुआत जिला फतेहगढ़ साहिब के उपायुक्त अपने कर कमलों से करेंगे -डॉ. खेड़ा, मानवाधिकार मंच