मुख्यमंत्री सेहत योजना’ के बारे में पंजाब विरोधी ताकतों के दुष्प्रचार पर भरोसा न करें – भगवंत सिंह मान
मुख्यमंत्री भगवंत सिंह मान द्वारा समूह पंजाबियों से अपील
मुख्यमंत्री सेहत योजना’ के तहत हर परिवार को 10 लाख रुपये तक कैशलैस इलाज देने की व्यवस्था – मुख्यमंत्री भगवंत सिंह मान
‘मुख्यमंत्री सेहत योजना’ के तहत पूरा इलाज कैशलैस – मुख्यमंत्री भगवंत सिंह मान ने अफवाहों से बचने के लिये कहा
‘मुख्यमंत्री सेहत योजना’ के बारे में झूठ फैला रही हैं पंजाब विरोधी ताकतें – मुख्यमंत्री भगवंत सिंह मान
10 लाख रुपये तक कैशलैस इलाज देने वाला देश का पहला राज्य बना पंजाब – मुख्यमंत्री भगवंत सिंह मान
’सेहत योजना के लाभार्थियों से पैसा मांगने वालों को सख्त कार्रवाई का सामना करना पड़ेगा – मुख्यमंत्री भगवंत सिंह मान
जतिंदर-पाल-सिंह
चंडीगढ़/संघोल टाइम्स/10 फरवरी:
पंजाब के मुख्यमंत्री भगवंत सिंह मान ने आज पंजाबवासियों से अपील की कि राज्य सरकार द्वारा हर परिवार के लिए शुरू की गई ‘मुख्यमंत्री सेहत योजना’ के बारे में पंजाब विरोधी ताकतों द्वारा किए जा रहे दुष्प्रचार से गुमराह न हों।
एक वीडियो संदेश के माध्यम से लोगों को संबोधित करते हुए भगवंत सिंह मान ने कहा, “पंजाब सरकार ने लोक भलाई वाली इस प्रमुख योजना की शुरुआत की है ताकि पंजाब के हर नागरिक, खास तौर पर समाज के कमजोर वर्गों को कैशलेस इलाज तक सीधी पहुंच मिल सके।”
इस पहल के बारे में बताते हुए भगवंत सिंह मान ने कहा, “लोगों को व्यापक स्वास्थ्य सुविधा प्रदान करने के लिए राज्य सरकार ने ‘मुख्यमंत्री सेहत योजना’ शुरू की है, जो देश में अपनी तरह की पहली योजना है। इसके तहत पंजाब का हर परिवार 10 लाख रुपये तक का कैशलेस इलाज करवा सकता है।”
इसे ऐतिहासिक उपलब्धि बताते हुए मुख्यमंत्री ने कहा, “यह बहुत गर्व और संतुष्टि की बात है कि पंजाब व्यापक स्तर पर मुफ्त स्वास्थ्य सेवाएं प्रदान करने वाला भारत का पहला राज्य बन गया है। यह योजना लोगों पर वित्तीय बोझ को काफी कम करेगी और साथ ही गुणवत्तापूर्ण स्वास्थ्य सेवाओं तक पहुंच को सुनिश्चित करेगी।”
इस योजना में रजिस्ट्रेशन के बारे में जानकारी देते हुए भगवंत सिंह मान ने कहा, “इस ऐतिहासिक कदम का उद्देश्य राज्य के सभी परिवारों को कैशलेस स्वास्थ्य सेवाएं प्रदान करना है। सभी सरकारी कर्मचारी, पेंशनभोगी और अन्य नागरिक स्वास्थ्य कार्ड के लिए पात्र हैं। यह स्वास्थ्य कार्ड सुविधा केंद्रों और कॉमन सर्विस सेंटरों से या आधार कार्ड या वोटर कार्ड का उपयोग करके ऑनलाइन रजिस्ट्रेशन के माध्यम से प्राप्त किया जा सकता है।”
लोगों से मिल रहे उत्साह का जिक्र करते हुए उन्होंने कहा कि इस योजना का पंजाब के लोगों ने भरपूर स्वागत किया है और लोग इस योजना का लाभ लेने के लिए बड़ी संख्या में आगे आ रहे हैं। उन्होंने कहा कि इस पहल ने उन परिवारों को बड़ी राहत पहुंचाई है, जिन्हें पहले बीमारी के इलाज का भारी खर्च अपनी जेब से देना पड़ता था।
मुख्यमंत्री ने भ्राम जानकारी फैलाने के खिलाफ चेतावनी देते हुए कहा कि कुछ पंजाब विरोधी ताकतें, जो नहीं चाहतीं कि राज्य के लोगों को ऐसी सुविधाएं मिलें, जानबूझकर इस प्रमुख योजना के बारे में झूठ फैला रही हैं।
उन्होंने आगे कहा कि विपक्षियों द्वारा योजना को लेकर की जा रही बेतुकी बयानबाजी का मकसद लोगों को इस योजना से सिर्फ निराश करना है, जो पूरी तरह से गैर-वाजिब और अनुचित है।
अस्पतालों को पैनल में शामिल करने की प्रक्रिया को स्पष्ट करते हुए मुख्यमंत्री भगवंत सिंह मान ने कहा कि राज्य सरकार ने इस योजना के तहत अधिक से अधिक निजी अस्पतालों को सूचीबद्ध किया है और इस योजना के तहत सरकार ने लगभग 2,600 बीमारियों और इलाज सेवाओं के लिए दरें निर्धारित की हैं।
भुगतान विधि के बारे में बताते हुए उन्होंने कहा कि सरकार अस्पतालों को आपसी सहमति से तय दरों के अनुसार भुगतान करेगी, चाहे वे अस्पताल किसी बीमारी या इलाज सेवा के लिए बाहर के व्यक्तियों से कितनी भी अधिक राशि वसूल रहे हों।
अस्पतालों की जवाबदेही के बारे में बताते हुए मुख्यमंत्री ने कहा कि योजना के तहत सूचीबद्ध सभी अस्पताल सरकार द्वारा निर्धारित दरों पर इलाज देने के लिए बाध्य हैं और उन्हें यह सुनिश्चित करने के निर्देश दिए गए हैं कि लाभार्थियों को कैशलेस इलाज मिले।
योजना के बारे में किसी भी तरह की गलत जानकारी को सीधे तौर पर खारिज करते हुए मुख्यमंत्री भगवंत सिंह मान ने कहा कि अस्पतालों को सरकार द्वारा सीधा भुगतान किया जाएगा और लाभार्थियों से एक पैसा भी नहीं लिया जाएगा। उन्होंने पंजाब विरोधी ताकतों द्वारा इस योजना के संबंध में गुमराह करने वाली और गलत तस्वीर पेश करने की कोशिशों को सिरे से नकारते हुए लोगों से अफवाहों से दूर रहने की अपील की।
योजना के लाभों के बारे में बात करते हुए मुख्यमंत्री ने स्पष्ट रूप से कहा कि ‘मुख्यमंत्री सेहत योजना’ के तहत लाभार्थियों के लिए इलाज सेवाएं कैशलेस हैं और अस्पतालों द्वारा मरीजों से कोई फीस नहीं ली जाएगी।
लोगों से सतर्क रहने की अपील करते हुए उन्होंने कहा कि लोगों को ऐसी ताकतों से सावधान रहना चाहिए जो बेबुनियाद अफवाहें फैलाकर जनहित को नुकसान पहुंचाने पर तुली हुई हैं। उन्होंने कहा कि मैं समूह पंजाबियों से अपील करता हूं कि वे किसी भी तरह की अफवाहों पर ध्यान न दें।
योजना के तहत इलाज सेवाओं के बारे में विस्तार से बताते हुए भगवंत सिंह मान ने कहा कि राज्य सरकार ने ठोस व्यवस्था बनाई है जिसके तहत अस्पताल में दाखिले से लेकर जांच या टेस्ट, इलाज और अस्पताल से छुट्टी तक की पूरी इलाज प्रक्रिया कैशलेस रहेगी।
उल्लंघन के संबंध में स्पष्ट चेतावनी देते हुए मुख्यमंत्री ने कहा कि यदि कोई अस्पताल इस योजना के तहत किसी मरीज से पैसे की मांग करता है तो तुरंत सरकार को शिकायत दर्ज करवाई जाए।
उन्होंने आगे कहा कि सरकार ऐसे गलत कामों में शामिल पाए जाने वाले किसी भी अस्पताल के खिलाफ सख्त, दंडात्मक और मिसाली कार्रवाई करेगी।
अंत में मुख्यमंत्री भगवंत सिंह मान ने कहा, “मैं पंजाब के लोगों से अपील करता हूं कि वे इस योजना का, जिसकी दुनिया भर में सराहना हो रही है, अधिक से अधिक लाभ उठाएं।”
—–००——
*CM Bhagwant Singh Mann urges Punjabis not to fall for misinformation on Mukh Mantri Sehat Yojna
*Mukh Mantri Sehat Yojna offers Rs 10 lakh cashless treatment: CM Bhagwant Singh Mann*
*Treatment under Mukh Mantri Sehat Yojna completely free, warns CM Bhagwant Singh Mann against rumours*
*Anti-Punjab forces spreading falsehoods on Mukh Mantri Sehat Yojna: CM Bhagwant Singh Mann*
*Punjab first state to offer Rs 10 lakh universal healthcare cover: Bhagwant Singh Mann*
*Demanding money from Sehat Yojna beneficiaries will invite strict, exemplary action: CM Bhagwant Singh Mann*
CHANDIGARH/SANGHOL-TIMES/JATINDRR-PAL-SINGH/10February,2026:
Punjab Chief Minister Bhagwant Singh Mann on Tuesday appealed to the people of Punjab not to be misled by misleading and malicious propaganda being spread by anti-Punjab forces regarding the Mukh Mantri Sehat Yojna, the flagship healthcare programme of the state government.
In a video message addressed to the people, CM Bhagwant Singh Mann said, “The Punjab government launched this ambitious scheme to ensure that every resident of Punjab, especially those from the weaker sections of society, has direct access to quality medical treatment.”
Explaining the scope of the initiative, Bhagwant Singh Mann said, “To provide comprehensive healthcare to the people, the state government has introduced the Mukh Mantri Sehat Yojna, a first-of-its-kind scheme in the country, under which every resident family in Punjab is entitled to cashless medical treatment of up to Rs 10 lakh.”
Calling it a landmark achievement, the Chief Minister said, “It is a matter of immense pride and satisfaction that Punjab has become the first Indian state to offer such extensive healthcare coverage. This scheme will significantly reduce the financial burden on the public while ensuring access to quality health services.”
Highlighting universal eligibility, Bhagwant Singh Mann said, “This historic step aims to provide universal healthcare to all families in the state. All government employees, pensioners, and every other citizen are eligible for the health card, which can be obtained from facilitation centres and Common Service Centres, or through online registration using Aadhaar card or voter card.”
Referring to the public response, he said, “The scheme has received an overwhelming response from the people of Punjab, who are coming forward in large
——00——
ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ*
*’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਦੀ ਵਿਵਸਥਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਾਰਾ ਇਲਾਜ ਕੈਸ਼ਲੈੱਸ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਫ਼ਵਾਹਾਂ ਤੋਂ ਬਚਣ ਲਈ ਕਿਹਾ*
*’ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਝੂਠ ਫੈਲਾ ਰਹੀਆਂ ਪੰਜਾਬ ਵਿਰੋਧੀ ਤਾਕਤਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਿਹਤ ਯੋਜਨਾ ਦੇ ਲਾਭਪਾਤਰੀਆਂ ਪਾਸੋਂ ਪੈਸਾ ਮੰਗਣ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ/ਸੰਘੋਲ-ਟਾਇਮਸ/ਜਤਿੰਦਰ-ਪਾਲ-ਸਿੰਘ/10 ਫਰਵਰੀ,2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ।
ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।”
ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।”
ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਵਿਆਪਕ ਪੱਧਰ ’ਤੇ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ। ਇਹ ਸਕੀਮ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਏਗੀ ਅਤੇ ਨਾਲ ਹੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ।”
ਇਸ ਸਕੀਮ ਤਹਿਤ ਰਜਿਸਟਰ ਹੋਣ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹੋਰ ਨਾਗਰਿਕ ਸਿਹਤ ਕਾਰਡ ਲਈ ਯੋਗ ਹਨ ਅਤੇ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ।”
ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਪੰਜਾਬ ਦੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਲੋਕ ਇਸ ਸਕੀਮ ਦਾ ਲਾਭ ਲੈਣ ਲਈ ਵੱਡੀ ਗਿਣਤੀ ਵਿੱਚ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੇ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ, ਜਿਨ੍ਹਾਂ ਨੂੰ ਪਹਿਲਾਂ ਬਿਮਾਰੀ ਦੇ ਇਲਾਜ ਦਾ ਭਾਰੀ ਖ਼ਰਚਾ ਆਪਣੀਆਂ ਜੇਬਾਂ ਵਿੱਚੋਂ ਅਦਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ, ਜੋ ਨਹੀਂ ਚਾਹੁੰਦੀਆਂ ਕਿ ਸੂਬੇ ਦੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦਾ ਲਾਭ ਮਿਲੇ, ਜਾਣ-ਬੁੱਝ ਕੇ ਇਸ ਪ੍ਰਮੁੱਖ ਯੋਜਨਾ ਬਾਰੇ ਝੂਠ ਫੈਲਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀਆਂ ਵੱਲੋਂ ਯੋਜਨਾ ਨੂੰ ਲੈ ਕੇ ਕੀਤੀ ਜਾ ਰਹੀ ਬੇਹੂਦਾ ਬਿਆਨਬਾਜ਼ੀ ਲੋਕਾਂ ਨੂੰ ਇਸ ਯੋਜਨਾ ਪ੍ਰਤੀ ਸਿਰਫ਼ ਨਿਰਾਸ਼ ਕਰਨ ਦੇ ਇਰਾਦੇ ਨਾਲ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ।
ਹਸਪਤਾਲਾਂ ਨੂੰ ਪੈਨਲ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ ਅਤੇ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਲਗਭਗ 2,600 ਬਿਮਾਰੀਆਂ ਅਤੇ ਇਲਾਜ ਸੇਵਾਵਾਂ ਲਈ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਭੁਗਤਾਨ ਵਿਧੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਸਪਤਾਲਾਂ ਨੂੰ ਆਪਸੀ ਸਹਿਮਤੀ ਨਾਲ ਤੈਅ ਦਰਾਂ ਅਨੁਸਾਰ ਭੁਗਤਾਨ ਕਰੇਗੀ, ਫਿਰ ਚਾਹੇ ਇਹ ਹਸਪਤਾਲ ਕਿਸੇ ਬਿਮਾਰੀ ਜਾਂ ਇਲਾਜ ਸੇਵਾ ਲਈ ਬਾਹਰਲੇ ਵਿਅਕਤੀਆਂ ਤੋਂ ਜ਼ਿਆਦਾ ਰਕਮ ਹੀ ਕਿਉਂ ਨਾ ਵਸੂਲ ਰਹੇ ਹੋਣ।
ਹਸਪਤਾਲਾਂ ਦੀ ਜਵਾਬਦੇਹੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਸੂਚੀਬੱਧ ਸਾਰੇ ਹਸਪਤਾਲ ਸਰਕਾਰ ਦੁਆਰਾ ਨਿਰਧਾਰਤ ਦਰਾਂ ‘ਤੇ ਇਲਾਜ ਦੇਣ ਲਈ ਪਾਬੰਦ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਮਿਲੇ।
ਯੋਜਨਾ ਬਾਰੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ ਨੂੰ ਸਿੱਧੇ ਤੌਰ ‘ਤੇ ਰੱਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲਾਂ ਨੂੰ ਸਰਕਾਰ ਦੁਆਰਾ ਸਿੱਧਾ ਭੁਗਤਾਨ ਕੀਤਾ ਜਾਵੇਗਾ ਅਤੇ ਲਾਭਪਾਤਰੀਆਂ ਤੋਂ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਇਸ ਯੋਜਨਾ ਸਬੰਧੀ ਗੁੰਮਰਾਕੁੰਨ ਅਤੇ ਗਲਤ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਯੋਜਨਾ ਦੇ ਲਾਭ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਲਈ ਇਲਾਜ ਸੇਵਾਵਾਂ ਕੈਸ਼ਲੈੱਸ ਹਨ ਅਤੇ ਹਸਪਤਾਲਾਂ ਦੁਆਰਾ ਮਰੀਜ਼ਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।
ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਜੋ ਬੇਬੁਨਿਆਦ ਅਫ਼ਵਾਹਾਂ ਫੈਲਾ ਕੇ ਜਨਤਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ।
ਯੋਜਨਾ ਤਹਿਤ ਇਲਾਜ ਸੇਵਾਵਾਂ ਬਾਰੇ ਵੇਰਵੇ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਠੋਸ ਵਿਧੀ ਉਲੀਕੀ ਹੈ ਜਿਸ ਤਹਿਤ ਹਸਪਤਾਲ ਵਿੱਚ ਦਾਖਲੇ ਤੋਂ ਲੈ ਕੇ ਜਾਂਚ ਜਾਂ ਟੈਸਟ, ਇਲਾਜ ਅਤੇ ਹਸਪਤਾਲ ਤੋਂ ਛੁੱਟੀ ਤੱਕ ਦੀ ਸਾਰੀ ਇਲਾਜ ਪ੍ਰਕਿਰਿਆ ਕੈਸ਼ਲੈੱਸ ਰਹੇਗੀ।
ਉਲੰਘਣਾ ਸਬੰਧੀ ਸਪੱਸ਼ਟ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਇਸ ਯੋਜਨਾ ਤਹਿਤ ਕਿਸੇ ਮਰੀਜ਼ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਰੰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਹਸਪਤਾਲ ਵਿਰੁੱਧ ਸਖ਼ਤ, ਦੰਡਕਾਰੀ ਅਤੇ ਮਿਸਾਲੀ ਕਾਰਵਾਈ ਕਰੇਗੀ।
ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ, ਜਿਸ ਨੂੰ ਦੁਨੀਆਂ ਭਰ ਵਿੱਚ ਸਲਾਹਿਆ ਜਾ ਰਿਹਾ ਹੈ, ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”
———
