प्रधानमंत्री किसान सम्मान निधि योजना का लाभ उठाने वाले प्रत्येक किसान के लिए ‘किसान रजिस्टर’ में अपना पंजीकरण कराना अनिवार्य होगा – मुख्य कृषि अधिकारी
प्रधानमंत्री किसान सम्मान निधि योजना का लाभ उठाने वाले प्रत्येक किसान के लिए ‘किसान रजिस्टर’ में अपना पंजीकरण कराना अनिवार्य होगा । किसान पंजीकरण के लिए अपने निकटतम सामान्य सेवा केंद्र या अपने संबंधित ब्लॉक कृषि अधिकारी के कार्यालय से संपर्क कर सकते हैं।
जगमीत-सिंह/साहिबजादा-अजीत-सिंह-नगर/मोहाली/संघोल टाइम्स/02मार्च,2026: एस. ए. एस. नगर के मुख्य कृषि अधिकारी सुखजिंदर सिंह बाजवा ने जिले के सभी किसानों को महत्वपूर्ण सूचना जारी करते हुए कहा है कि भारत सरकार की प्रधानमंत्री किसान सम्मान निधि (पीएम-किसान) योजना का लाभ उठाने वाले प्रत्येक किसान के लिए ‘किसान रजिस्टर’ में अपना पंजीकरण कराना अनिवार्य होगा। उन्होंने कहा कि इस नई प्रक्रिया का मुख्य उद्देश्य किसानों का एक केंद्रीय डेटाबेस तैयार करना है ताकि सरकारी सहायता सीधे और पारदर्शी तरीके से वास्तविक लाभार्थियों तक पहुंचाई जा सके। उन्होंने बताया कि विभाग ने स्पष्ट किया है कि भविष्य में पीएम किसान योजना के तहत केवल उन्हीं किसानों को वित्तीय किश्तें जारी की जाएंगी जिन्होंने अपना किसान पंजीकरण पूरा कर लिया है। इस पंजीकरण प्रक्रिया के दौरान, प्रत्येक लाभार्थी किसान के लिए एक विशिष्ट ‘किसान आईडी’ बनाई जाएगी। यह आईडी किसान के मौजूदा पीएम किसान खाते से लिंक की जाएगी, जिससे किसान की पहचान और भूमि रिकॉर्ड का सत्यापन आसान हो जाएगा। उन्होंने कहा कि जो किसान पंजीकरण नहीं करवाएंगे, उनकी भविष्य की सभी किश्तें रोकी जा सकती हैं। कृषि विभाग ने सभी पात्र किसानों से बिना किसी देरी के पंजीकरण प्रक्रिया पूरी करने की अपील की है। किसान पंजीकरण के लिए अपने नजदीकी सामान्य सेवा केंद्र जा सकते हैं या अपने ब्लॉक कृषि अधिकारी के कार्यालय से संपर्क कर सकते हैं। पंजीकरण के समय किसानों को अपना आधार कार्ड और जमाबंदी साथ लाना चाहिए ताकि प्रक्रिया मौके पर ही बिना किसी बाधा के पूरी हो सके।
—–00—–
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ
ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ
ਜਗਮੀਤ-ਸਿੰਘ/ਸਾਹਿਬਜ਼ਾਦਾ-ਅਜੀਤ-ਸਿੰਘ-ਨਗਰ/SANGHOL TIMES/06 ਮਾਰਚ,2026:
ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ ਸੁਖਜਿੰਦਰ ਸਿੰਘ ਬਾਜਵਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ (Farmer Registry) ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ‘ਕਿਸਾਨ ਆਈ.ਡੀ.’ (Farmer ID) ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ
ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ‘ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।
