राज्य की मंडियों में गेहूं की आमद और खरीद का कार्य जोरों पर – हरचंद सिंह बरसट
— पंजाब मंडी बोर्ड के चेयरमैन ने कहा – गेहूं की खरीद के संबंध में किसी को कोई समस्या नहीं आने दी जाएगी, मंडियों में किए गए हैं पुख्ता प्रबंध
— राज्य की मंडियों में 41.13 लाख मीट्रिक टन गेहूं की हुई आमद
एस.ए.एस.नगर(मोहाली)SANGHOL-TIMES/20अप्रैल,2026– पंजाब मंडी बोर्ड के चेयरमैन स. हरचंद सिंह बरसट की ओर से रबी सीजन 2026-27 के दौरान राज्य की मंडियों में चल रहे गेहूं के खरीद कार्यों का जायजा लिया गया। स. बरसट ने बताया कि राज्य की मंडियों में गेहूं की आमद और खरीद का कार्य जोरों पर चल रहा है। मंडियों में किए गए प्रबंधों के चलते किसी को भी कोई समस्या नहीं आने दी जा रही। रबी सीजन के दौरान गेहूं की खरीद 1 अप्रैल से शुरू हो चुकी है। मंडियों में गेहूं की आमद शुरू में कम थी, लेकिन अब आमद तेजी से हो रही है और खरीद कार्य भी जोरों पर चल रहा है।
चेयरमैन ने बताया कि राज्य की मंडियों में अब तक 41.13 लाख मीट्रिक टन गेहूं की आमद हो चुकी है और 35.25 लाख मीट्रिक टन गेहूं की खरीद हो चुकी है, जिसमें से 35.17 लाख मीट्रिक टन गेहूं की खरीद सरकारी एजेंसियों की ओर से की गई है। उन्होंने बताया कि 19 अप्रैल को राज्य की मंडियों में 11.15 लाख मीट्रिक टन गेहूं की आमद और 11.27 लाख मीट्रिक टन गेहूं की खरीद हुई। चेयरमैन ने बताया कि गेहूं की खरीद के लिए राज्य को 30,973 करोड़ रुपये की सी.सी.एल. प्राप्त हुई है। किसानों को लगभग 1818 करोड़ रुपये की अदायगी उनके बैंक खातों में की जा चुकी है। उन्होंने कहा कि पंजाब के मुख्यमंत्री स. भगवंत सिंह मान के नेतृत्व में राज्य की सभी मंडियों में गेहूं की खरीद के लिए पुख्ता प्रबंध किए गए हैं। पंजाब सरकार हर समय किसानों के साथ खड़ी है और गेहूं की खरीद के संबंध में किसानों को मंडियों में किसी भी तरह की मुश्किल नहीं आने दी जाएगी। किसानों, मजदूरों और आढ़तियों को किसी भी प्रकार की समस्या का सामना न करना पड़े, इसके लिए मंडियों में साफ-सफाई, पीने का पानी, बिजली, बाथरूम, छाया, बैठने आदि के प्रबंध किए गए हैं। मंडी में खरीद प्रबंधों को सुचारू ढंग से चलाने के लिए मंडी बोर्ड के अधिकारियों द्वारा मंडियों में जाकर खरीद प्रबंधों की जांच की जा रही है और समस्याओं का मौके पर ही निपटारा किया जा रहा है।
इसके साथ ही मंडी बोर्ड के मुख्य कार्यालय में कंट्रोल रूम भी स्थापित किया गया है। कंट्रोल रूम के टेलीफोन नंबर 0172-5101649 और 0172-5101704 पर संपर्क किया जा सकता है, ताकि समस्या का तुरंत निपटारा किया जा सके। उन्होंने बताया कि मंडी बोर्ड की ओर से गेहूं की खरीद करवाने के लिए कुल 1896 मंडियां घोषित की गई हैं, जिनमें 153 मुख्य यार्ड, 288 सब यार्ड और 1455 खरीद केंद्र आते हैं। इसके साथ ही 929 अस्थायी मंडियां भी बनाई जा चुकी हैं। स. बरसट ने कहा कि आढ़तियों और किसानों के बीच बहुत ही अच्छा तालमेल बना हुआ है, जो खरीद प्रक्रिया को सफल बनाने में महत्वपूर्ण भूमिका निभा रहा है। उन्होंने सभी कर्मचारियों और विभिन्न एजेंसियों के मुलाजिमों से अपील की कि गेहूं की खरीद के कार्यों को पूरी दृढ़ता से संपन्न किया जाए, ताकि किसान बिना किसी परेशानी के खुशी-खुशी अपनी फसल बेचकर घर जा सकें।
—-00—-
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ– ਹਰਚੰਦ ਸਿੰਘ ਬਰਸਟ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਕਣਕ ਦੀ ਖਰੀਦ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਮੰਡੀਆਂ ਵਿੱਚ ਕੀਤੇ ਗਏ ਹਨ ਪੁੱਖਤਾ ਪ੍ਰਬੰਧ
— ਸੂਬੇ ਦੀਆਂ ਮੰਡੀਆਂ ਵਿੱਚ 41.13 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
ਐਸ.ਏ.ਐਸ.ਨਗਰ(ਮੋਹਾਲੀ)SANGHOL-TIMES/20ਅਪ੍ਰੈਲ,2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਹਾੜੀ ਸੀਜਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖਰੀਦ ਦੇ ਕਾਰਜ਼ ਵੀ ਜੋਰਾਂ ਨਾਲ ਚੱਲ ਰਹੇ ਹਨ।
ਚੇਅਰਮੈਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 41.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 35.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 11.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 11.27 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋਈ ਹੈ। ਕਿਸਾਨਾਂ ਨੂੰ ਲਗਭਗ 1818 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀ ਵਿੱਚ ਖਰੀਦ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸਦੇ ਨਾਲ ਹੀ 929 ਆਰਜੀ ਮੰਡੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ। ਸ. ਬਰਸਟ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਬਹੁਤ ਹੀ ਵਧੀਆ ਤਾਲਮੇਲ ਬਣਿਆ ਹੋਇਆ ਹੈ, ਜੋ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਵੱਖ-ਵੱਖ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਖਰੀਦ ਕਾਰਜਾਂ ਨੂੰ ਪੂਰੀ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ – ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ।
—-00—-
