ਪੰਜਾਬ ਪੁਲਿਸ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
– ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਵਚਨਬੱਧ
– ਪੁਲਿਸ ਟੀਮਾਂ ਨੇ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ ਵੀ ਕੀਤਾ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Sanghol Timws Bureau/ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ/31 ਜੁਲਾਈ,2023 –
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।
ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ।
ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।
————
सूचना एवं लोक संपर्क विभाग, पंजाब
पंजाब पुलिस की नशों के खि़लाफ़ विशेष मुहिम जारी; फ़तेहगढ़ साहिब पुलिस ने स्कूली बच्चों को नशों के बुरे प्रभावों के बारे किया जागरूक
नशों के विरुद्ध पंजाब पुलिस की लड़ाई में और गाँव हुये शामिल; एसएएस नगर के 14 गाँवों ने प्रस्ताव किये पास
पंजाब पुलिस मुख्यमंत्री भगवंत मान की सोच अनुसार राज्य को ’रंगला पंजाब’ बनाने के लिए राज्य में से नशों का ख़ात्मा करने के लिए वचनबद्ध
पुलिस टीमों ने 2.5 लाख रुपए की ड्रग मनी, 40 ग्राम हेरोइन, 12 किलो गाँजा भी किया बरामद : स्पैशल डीजीपी अर्पित शुक्ला
चंडीगढ़/ फ़तेहगढ़ साहिब, 31 जुलाईः
मुख्यमंत्री भगवंत मान के निर्देशों अनुसार पंजाब पुलिस की तरफ से नशों के विरुद्ध शुरू की घेराबन्दी और तलाशी मुहिम के चलते फ़तेहगढ़ साहिब पुलिस ने आज स्कूली बच्चों को नशों और इसके बुरे प्रभावों के बारे जागरूक करने के लिए विशेष मुहिम की शुरुआत की।
घेराबन्दी और तलाशी मुहिम के पाँचवे दिन, डायरैक्टर जनरल आफ पुलिस (डीजीपी) पंजाब गौरव यादव के दिशा-निर्देशों पर रोपड़ रेंज के दो जिलों एसएएस नगर और फ़तेहगढ़ साहिब में यह मुहिम चलाई गई। यह मुहिम इंस्पेक्टर जनरल आफ पुलिस (आईजीपी) रोपड़ रेंज गुरप्रीत सिंह भुल्लर की समूची निगरानी अधीन चलाई गई और एसएसपी सन्दीप गर्ग (एस. ए. एस. नगर) और एसएसपी डा. रवजोत कौर ग्रेवाल ( फ़तेहगढ़ साहिब) को भारी पुलिस फोर्स तैनात करके सुनियोजित ढंग से योजना बनाने के लिए कहा गया था।
स्पेशल डीजीपी लॉ एंड आर्डर अर्पित शुक्ला ने फ़तेहगढ़ साहिब पुलिस की तरफ से इस विलक्षण मुहिम को शुरू करने की सराहना करते हुये कहा कि यह मुहिम स्कूली बच्चों को नशों के बुरे प्रभावों के बारे जागरूक करने में सहायक होगी जिससे उनको नशों का शिकार होने से बचाया जा सकेगा। स्कूली बच्चों को नशों के विरुद्ध लड़ाई के लिए जागरूक करने का विचार एसएसपी फतेहगढ़ साहिब डा. रवजोत कौर ग्रेवाल का था।
उन्होंने कहा कि पुलिस को लगातार लोगों का सहयोग मिल रहा है क्योंकि एस. ए. एस. नगर जिले के 14 गाँवों ने नशा बेचने वालों का सामाजिक बाइकाट करने और अपने गाँवों को नशा मुक्त बनाने के लिए प्रस्ताव पास किये हैं। इससे पहले संगरूर जिले के कम से कम 67 गाँवों और 20 वार्डों ने भी ऐसे प्रस्ताव पास किये थे, जबकि ज़िला श्री मुक्तसर साहिब के नशों के लिए बदनाम दो इलाकों गाँव मिड्डा और मलोट के मोहल्ला छज्जूघर के निवासियों ने नशों से दूर रहने का प्रण लिया था।
आज की कार्यवाही के नतीजों के बारे बताते हुये विशेष डीजीपी ने कहा कि पुलिस टीमों ने 13 एफआईआरज़ दर्ज करके 12 समाज विरोधी तत्वों को गिरफ़्तार किया है। पुलिस टीमों ने इनके कब्ज़े में से 2.5 लाख रुपए की ड्रग मनी, 40 ग्राम हेरोइन, 12 किलो गाँजा, 2 किलो सुलफ़ा और 1 किलो भुक्की भी बरामद की है। यह मुहिम स्पेशल टास्क फोर्स के सहयोग के साथ चलाई गई।
इस दौरान आईजीपी गुरप्रीत सिंह भुल्लर ने एसएसपी डा. रवजोत कौर ग्रेवाल के साथ फतेहगढ़ साहिब के सरकारी मिडल स्कूल महद्दियां से स्कूली विद्यार्थियों के साथ बातचीत करके मुहिम की शुरुआत की।
डा. रवजोत ने कहा कि जब स्कूली बच्चों को उचित ढंग से जागरूक किया जाता है तो वह नशों के विरुद्ध लड़ाई में एक अहम भूमिका निभा सकते हैं। उन्होंने आगे कहा कि इससे बच्चे न सिर्फ़ ख़तरनाक नशीले पदार्थ के प्रयोग को न कहना सिखते हैं, बल्कि यदि उनको अपने आसपास ऐसी किसी घटना के बारे पता लगता है तो उनको अपने अध्यापकों और काउंसलिंग ग्रुपों के साथ इस संबंधी जानकारी देने के लिए भी उत्साहित किया जाता है।
——