
ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ‘ਚ 886 ਸਿੱਖ ਯਾਤਰੂਆ ਦਾ ਜੱਥਾ ਪਾਕਿਸਤਾਨ ਨੂੰ ਰਵਾਨਾ
Sanghol Times/Joga Singh/25.11.2023 – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 886 ਸਿੱਖ ਯਾਤਰੂਆ ਦਾ ਜੱਥਾ ਪਾਕਿਸਤਾਨ ਨੂੰ ਰਵਾਨਾ । ਇਸ ਜਥੇ ਦੀ ਅਗਵਾਈ ਜੱਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਜੀ ਮੈਂਬਰ ਅੰਤ੍ਰਿੰਗ ਕਮੇਟੀ ਕਰ ਰਹੇ ਹਨ ਅਤੇ ਉਹਨਾਂ ਨਾਲ ਉਹਨਾਂ ਦੇ ਸੁਪਤਨੀ ਬੀਬੀ ਜਸਵਿੰਦਰ ਕੌਰ ਜੀ ਸਮੇਤ ਪੱਟੀ ਹਲਕੇ ਦੇ ਨਾਲ ਹੀ ਪੂਰੇ ਪੰਜਾਬ ਦੇ ਕੋਨੇ ਕੋਨੇ ਤੋਂ ਸੰਗਤਾਂ ਸ਼ਾਮਿਲ ਹੋਈਆ ਹਨ । ਇਸ ਮੌਕੇ ਸੰਗਤਾਂ ਵਿੱਚ ਗੁਰੂ ਨਾਨਕ ਪਾਤਸ਼ਾਹ ਜੀ ਦੇ ਦਰ ਘਰ ਦੇ ਦਰਸ਼ਨ ਕਰਨ ਦਾ ਭਾਰੀ ਉਤਸ਼ਾਹ ਸੀ । ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਜੀ ਨੇ ਪ੍ਰਮੁੱਖ ਮੀਡੀਆ ਹਾਊਸਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਆਪ ਨੂੰ ਬਹੁਤ ਵੱਡੇ ਭਾਗਾਂ ਵਾਲਾ ਸਮਝਦੇ ਹਨ ਜੋ ਗੁਰੂ ਨਾਨਕ ਪਾਤਸ਼ਾਹ ਨੇ ਉਹਨਾਂ ਨੂੰ ਆਪਣੇ ਦਰ ਤੇ ਆਉਣ ਦਾ ਸੁਭਾਗ ਮੌਕਾ ਬਖਸ਼ਿਸ਼ ਕੀਤਾ ਅਤੇ ਨਾਲ ਹੀ ਪੂਰੇ ਜੱਥੇ ਦੀਆ ਸੰਗਤਾਂ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਬਖਸ਼ਿਸ ਕੀਤੀ ਹੈ, ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋ ਯਾਤਰੂ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਨਾਲ ਵੀ ਪੂਰੀ ਤਰਾ ਰਾਬਤਾ ਕਾਇਮ ਕੀਤਾ ਹੋਇਆ ਹੈ ਤਾ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ । ਜੱਥੇ ਦੇ ਪਾਕਿਸਤਾਨ ਪਹੁੰਚਨ ਤੇ ਉੱਥੋ ਦੀ ਇਨਤਜਾਮੀਆ ਕਮੇਟੀ ਨੇ ਸੰਗਤਾਂ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਜੀ ਆਇਆ ਨੂੰ ਆਖਿਆ 🙏🏻