ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ
ਕਿਹਾ, ਮੋਹਾਲੀ ਪ੍ਰੈਸ ਕਲੱਬ ਵਲੋਂ ਧੀਆਂ ਦੀ ਲੋਹੜੀ ਮਨਾਉਣਾ ਪ੍ਰਸੰਸਾਯੋਗ ਕਦਮ
Sanghol Times/ਸਾਹਿਬਜ਼ਾਦਾ ਅਜੀਤ ਸਿੰਘ ਨਗਰ/11 ਜਨਵਰੀ,2024:
ਮੋਹਾਲੀ ਪ੍ਰੈਸ ਕਲੱਬ (ਰਜਿ.) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ ਲੋਹੜੀ ਬਾਲਣ ਦੀ ਰਸਮ ਸਮਾਜ ਸੇਵਿਕਾ ਜਗਜੀਤ ਕੌਰ ਕਾਹਲੋਂ ਨੇ ਅਦਾ ਕੀਤੀ।
ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚਾਰ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮੋਹਾਲੀ ਵਿਚ ਪ੍ਰੈਸ ਕਲੱਬ ਲਈ ਜ਼ਮੀਨ ਦੇਣ ਦੀ ਚਾਰਾਜੋਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਹਨਾਂ ਕਿਹਾ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਸ਼ਹਿਰ ਮੋਹਾਲੀ ਵਿਚ ਪ੍ਰੈਸ ਕਲੱਬ ਦੀ ਆਪਣੀ ਇਮਾਰਤ ਲਈ ਯਤਨ ਕੀਤੇ ਜਾਣਗੇ।
<
ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾਂ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ। ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 50,000 ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਸ. ਖੁੱਡੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਸ ਲਈ ਮੇਰੇ ਵਲੋਂ ਪੂਰਨ ਸਹਿਯੋਗ ਹੋਵੇਗਾ।
ਲੋਹੜੀ ਮੇਲੇ ਦੌਰਾਨ ਸੰਗੀਤਕ ਮਹਿਫ਼ਲ ਦੀ ਸ਼ੁਰੂਆਤ ਉਘੇ ਗਾਇਕ ਹਰਿੰਦਰ ਹਰ ਨੇ ਧਾਰਮਿਕ ਗੀਤ ਗਾ ਕੇ ਕੀਤੀ। ਇਨ੍ਹਾਂ ਤੋਂ ਬਾਅਦ ਪੰਜਾਬ ਦੇ ਮਸ਼ਹੂਰ ਗਾਇਕਾਂ ਰੋਮੀ ਰੰਜਨ, ਏਕਮ ਚਨੌਲੀ, ਵਿੱਕੀ ਧਾਲੀਵਾਲ ਨੇ ਆਪੋ ਆਪਣੇ ਚਰਚਿਤ ਗੀਤਾਂ ਨਾਲ ਮੇਲੀਆਂ ਦਾ ਮਨੋਰੰਜਨ ਕੀਤਾ, ਜਦੋਂ ਕਿ ਉਘੇ ਗਾਇਕ ਜਗਤਾਰ ਜੱਗਾ ਨੇ (ਤੇਰੀ ਮਾਂ ਨੇ ਸ਼ੀਸ਼ਾ ਤੋੜਤਾ, ਵੇ ਮੈਂ ਮੁੱਖ ਵੀ ਨਾ ਤੱਕਿਆ ਸਵਾਰ ਕੇ) ਗਾ ਕੇ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਇਸ ਦੌਰਾਨ ਲਿਟਲ ਚੈਂਪ ਦੀ ਸੈਕਿੰਡ ਰਨਰਅੱਪ ਸਾਇਸਾ ਗੁਪਤਾ ਨੇ ਵੀ
ਇਸ ਦੌਰਾਨ ਮੋਹਾਲੀ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਨਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਕੰਮ ਆਪ ਸਰਕਾਰ ਦੇ ਹੀ ਹਿੱਸੇ ਆਵੇਗਾ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਮੋਹਾਲੀ ਕਲੱਬ ਦਾ ਕਲੰਡਰ ਅਤੇ ਸੋਵੀਨਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਆਪ ਆਗੂ ਜੋਧਾ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਪ੍ਰਭਜੋਤ ਕੌਰ ਅਤੇ ਜਗਜੀਤ ਕੋਰ ਕਾਹਲੋਂ ਵਲੋਂ ਰਲੀਜ਼ ਕੀਤਾ ਗਿਆ
--