ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦੀ ਸਖਤ ਟਿੱਪਣੀ, ਕਿਹਾ – ਇਹ ਲੋਕਤੰਤਰ ਦਾ ਕੱਤਲ
Sanghol Times/ਚੰਡੀਗੜ੍ਹ/05 ਫਰਵਰੀ,2024(Harminder Nagpal)- ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਡੂੰਘੀ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਾਹਰ ਹੈ। ਚੋਣਾਂ ਨੂੰ ਸਹੀ ਢੰਗ ਨਾਲ ਕਰਾਉਣਾ ਸੱਭ ਤੋਂ ਜਰੂਰੀ ਹੈ। ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਨਿਯੁਕਤ ਰਿਟਰਨਿੰਗ ਅਧਿਕਾਰੀ ਭਾਜਪਾ ਦਾ ਹੈ। ਉਹ ਪਾਰਟੀ ਵਿੱਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੂੰ ਇਹ ਅਹੁੱਦਾ ਦਿੱਤਾ ਗਿਆ ਸੀ। ਅਦਾਲਤ ਨੇ ਆਮ ਆਦਮੀ ਪਾਰਟੀ ਵੱਲੋ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਤੋਂ ਵੀ ਨਿਓ ਫੁਟੇਜ ਦੀ ਪੈਨ ਡਰਾਈਵ ਦੀ ਮੰਗ ਕੀਤੀ ਹੈ।