ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਰੈਲੀਆਂ
ਦਲਜੀਤ ਕੌਰ
Sanghol Times/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 07 ਫਰਵਰੀ, 2024: ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ (ਪੰਜਾਬ) ਵੱਲੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਫਰਵਰੀ ਮਹੀਨੇ ਪਿੰਡਾਂ ਚ’ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਪਿੰਡ ਓੁੱਭਾਵਾਲ (ਸੰਗਰੂਰ) ਅਤੇ ਗੰਢੂਆਂ (ਸੁਨਾਮ) ਵਿੱਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਾਗ੍ਰਿਤੀ ਮੁਹਿੰਮ ਤਹਿਤ ਖੇਤ ਮਜ਼ਦੂਰਾਂ ਦੀਆਂ ਜਮੀਨ, ਪਲਾਟ, ਨਰੇਗਾ, ਕਰਜੇ ਆਦਿ ਮੰਗਾਂ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ ਅਤੇ ਪਿੰਡ ਨਮੋਲ ਦੇ ਖੇਤ ਮਜਦੂਰਾਂ ਦੀ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਕਿਹਾ ਪਿਛਲੇ ਦਿਨਾਂ ਵਿੱਚ ਜੱਥੇਬੰਦੀ ਦੀ ਜਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਫਰਵਰੀ ਮਹੀਨੇ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ,ਪਿੰਡਾਂ-ਪਿੰਡਾਂ ਵਿੱਚ ਮਜਦੂਰਾਂ ਦੀਆਂ ਮੀਟਿੰਗਾਂ/ਰੈਲੀਆਂ ਕਰਕੇ ਉਨ੍ਹਾਂ ਦੇ ਹੱਕ ਅਧਿਕਾਰ ਅਤੇ ਗੁਰੂ ਰਵੀਦਾਸ ਜੀ ਦੇ ਵਿਚਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਫੈਸਲੇ ਨੂੰ ਲਾਗੂ ਕਰਦਿਆਂ ਅੱਜ ਦੀ ਰੈਲੀ ਕਰਕੇ ਇਸ ਨੂੰ ਅਮਲੀ ਰੂਪ ਦਿੱਤਾ ਗਿਆ।ਇਸ ਉਪਰੰਤ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਜਾਤੀ ਪ੍ਰਬੰਧ ਨੂੰ ਕਰਾਰੀ ਸੱਟ ਮਾਰੀ।ਗੁਰੂ ਰਵਿਦਾਸ ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ, ਪਰ ਅੱਜ ਵੀ ਪਿੰਡਾਂ ਵਿੱਚ ਦਲਿਤਾਂ ਨੂੰ ਵਿਤਕਰੇਬਾਜੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਵੀ ਮਜਦੂਰ ਪਿੰਡਾਂ ਵਿੱਚ ਅਪਣੇ ਹੱਕ (ਪੰਚਾਇਤੀ ਜਮੀਨਾਂ ਚੋਂ ਤਿੱਜਾ ਹਿੱਸਾ, ਪਲਾਟਾਂ ਦੀ ਮੰਗ, ਪਛੂਆਂ ਦੇ ਮਲ ਮੁਤਰ ਸੂਟਣ ਲਈ ਜਗ੍ਹਾ) ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਅਖੌਤੀ ਉਚ ਜਾਤੀ ਵੱਲੋਂ ਕੀਤੇ ਜਬਰ ਦਾ ਸਿਕਾਰ ਹੋਣਾ ਪੈਦਾ ਹੈ। ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ‘ਚੋਂ ਗਲਤ ਕੁਰੀਤੀਆਂ ਨੂੰ ਦੂਰ ਕਰਕੇ ਦੁਨੀਆ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਪਨਾ ਪੂਰਾ ਹੋ ਸਕੇ। ਇਸ ਮੌਕੇ ਰੈਲੀ ਵਿੱਚ ਬਲਾਕ ਆਗੂ ਜੱਗੀ ਸਿੰਘ, ਲਾਲ ਸਿੰਘ, ਗੁਰਪਿਆਰ ਸਿੰਘ ਅਤੇ ਗੋਰਾ ਸਿੰਘ ਆਦਿ ਸਾਮਿਲ ਸਨ।