ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ
Sanghol Times/ਚੰਡੀਗੜ/07 ਫਰਵਰੀ, 2024 –
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
———-
विजीलैंस ब्यूरो ने 6000 रुपए रिश्वत लेता नगर निगम का कर्मचारी किया काबू
Sanghol Times/चंडीग/07 फरवरी,2024 –
राज्य में भ्रष्टाचार पर नकेल कसने के मद्देनज़र शुरु की मुहिम के अंतर्गत पंजाब विजीलैंस ब्यूरो ने बुधवार को नगर निगम लुधियाना के पार्ट टाईम कर्मचारी हरीश कुमार को रिश्वत की दूसरी किश्त के तौर पर 6000 रुपए लेते हुये रंगे हाथों काबू कर लिया।
इस सम्बन्धी जानकारी देते हुये राज्य विजीलैंस ब्यूरो के प्रवक्ता ने बताया कि उक्त मुलजिम को जगदीश सिंह निवासी शहीद भगत सिंह नगर, लुधियाना की शिकायत पर गिरफ़्तार किया गया है।
प्रवक्ता ने आगे कहा कि शिकायतकर्ता ने विजीलैंस ब्यूरो के पास पहुँच करके बताया कि उसने अपने नाम पर पैतृक घर का तबादला करवाने के लिए नगर निगम लुधियाना से टैक्स सुपरटैंडैंट रजिस्टर नंबर 1 ( टीएस- 1) सर्टिफिकेट प्राप्त करना था। उसकी मुलाकात एक कर्मचारी हरीश कुमार के साथ हुई, जिसने ख़ुद को निगम की हाऊस टैक्स शाखा के क्लर्क के तौर पर पेश किया और उसने सम्बन्धित जूनियर इंजीनियर से शिकायतकर्ता के घर का टी. एस. – 1 सर्टिफिकेट जारी करवाने के लिए उससे 10,000 रुपए रिश्वत की माँग की। शिकायतकर्ता ने आगे दोष लगाया कि मुलजिम ने मौके पर ही उससे 4000 रुपए ले लिए और बाकी रहते 6000 रुपए टी. एस. – 1 उपलब्ध करवाए जाने के मौके पर देने की बात कही। शिकायतकर्ता ने बताया कि दोषी कर्मचारी गुग्गल पे के द्वारा बाकी रकम की माँग कर रहा था परन्तु उसे गुग्गल पे इस्तेमाल करना नहीं आता इसलिए उसने नकद रकम ले लेने के लिए कहा। इसी दौरान शिकायतकर्ता ने सारी बातचीत अपने मोबाइल में रिकार्ड कर ली और सबूत के तौर पर विजीलैंस को सौंप दी जिससे मुलजिम को काबू किया जा सके।
प्रवक्ता ने बताया कि इस शिकायत की प्राथमिक पड़ताल के उपरांत लुधियाना रेंज की विजीलैंस टीम ने उक्त दोषी को दो सरकारी गवाहों की हाज़िरी में शिकायतकर्ता से दूसरी किश्त के तौर पर 6000 रुपए रिश्वत लेते हुये पकड़ लिया। इस सम्बन्ध में उक्त मुलजिम के खि़लाफ़ भ्रष्टाचार रोकथाम कानून की धारा 7, 7ए और आइपीसी की धारा 420 के अंतर्गत विजीलैंस ब्यूरो के थाना लुधियाना में केस दर्ज कर लिया गया है। दोषी को कल अदालत में पेश किया जायेगा। प्रवक्ता ने आगे कहा कि इस सम्बन्धी आगे जांच जारी है और अन्य मुलाजिमों की भूमिका की भी जांच की जायेगी।
