ਅਕਾਲੀ – ਬੀਜੇਪੀ ਗਠਜੋੜ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ
Sanghol Times/ਨਵੀਂ ਦਿੱਲੀ/10ਫਰਵਰੀ,2024(ਮਲਕੀਤ ਸਿੰਘ ਭਾਮੀਆਂ) :- ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਦੀਆਂ ਚੱਲ ਰਹੀਆਂ ਖਬਰਾਂ ਨੂੰ ਲੈਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਨਾਲ ਗਠਜੋੜ ਨੂੰ ਲੈਕੇ ਗੱਲਬਾਤ ਚੱਲ ਰਹੀ ਹੈ ਪਰ ਹਾਲੇ ਤੱਕ ਕੁੱਲ ਫਾਇਨਲ ਨਹੀਂ ਹੋਇਆ ਹੈ। ਇਹ ਬਿਆਨ ਉਨ੍ਹਾਂ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਨਾਲ ਅਜੇ ਕੁੱਝ ਵੀ ਤੈਅ ਨਹੀਂ ਹੋਇਆ ਹੈ। ਬੀਜੇਪੀ ਨੇ ਅੱਜ ਤੱਕ ਅਪਣੇ ਸਹਿਯੋਗੀ ਨੂੰ ਐਨਡੀਏ ਛੱਡਣ ਲਈ ਨਹੀਂ ਕਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਚ ਇਕ ਤਰ੍ਹਾਂ ਨਾਲ ਵਿਚਾਰਧਾਰਾ ਦੇ ਮੁਤਾਬਕ ਹੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪਣਾ ਫੈਸਲਾ ਲੈਣਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੋ ਸਕਦਾ। ਭਾਜਪਾ ਅਪਣੇ ਏਜੰਡੇ ਅਪਣੇ ਪ੍ਰੋਗਰਾਮ ਅਤੇ ਵਿਚਾਰਧਾਰਾ ਅਨੁਸਾਰ ਅਪਣੀ ਥਾਂ ਤੇ ਸਥਿਰ ਹੈ। ਕਈ ਸਾਥੀ ਆਉਂਦੇ ਹਨ ਕਈ ਚੱਲੇ ਜਾਂਦੇ ਹਨ।