ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Sanghol Times/Bureau/ਚੰਡੀਗੜ੍ਹ/15 ਫਰਵਰੀ,2024 –
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।
ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
———–
रिश्वत मांगने वाला राजस्व पटवारी विजीलैंस ब्यूरो द्वारा गिरफ्तार
Sangh Times/Bureau/चंडीगढ़, 15 फरवरी:
पंजाब विजीलेंस ब्यूरो ने राज्य में भ्रष्टाचार के खिलाफ चल रहे अभियान के दौरान गुरदासपुर जिले के राजस्व हलका हरपुरा में तैनात राजस्व पटवारी केवल सिंह निवासी कंडियाला के खिलाफ रिश्वत लेने के आरोप में भ्रष्टाचार का मामला दर्ज करके गिरफ्तार कर लिया है।
विजीलैंस ब्यूरो के आधिकारिक प्रवक्ता ने आज यहां यह खुलासा करते हुए कहा कि उक्त आरोपी के खिलाफ यह मामला मुख्यमंत्री भ्रष्टाचार विरोधी एक्शन लाइन पर गांव हरपुरा जिला गुरदासपुर के निवासी जीवनजोत सिंह द्वारा दर्ज की गई ऑनलाइन शिकायत के आधार पर दर्ज किया गया है।
उन्होंने आगे कहा कि शिकायतकर्ता ने अपनी शिकायत में आरोप लगाया है कि उपरोक्त पटवारी उसकी जमीन के स्वामित्व के संबंध में राजस्व रिकॉर्ड में सुधार करने के लिए अवैध रिश्वत की मांग कर रहा है। शिकायतकर्ता ने रिश्वत मांगते समय उक्त पटवारी द्वारा की गई मांग की रिकॉर्डिंग भी की है और सबूत के तौर पर विजीलैंस ब्यूरो को सौंपी है।
इस संबंध में विजीलैंस ब्यूरो रेंज अमृतसर ने शिकायत की जांच की और आरोपों को सही पाया। इस रिपोर्ट के आधार पर विजीलैंस ब्यूरो पुलिस स्टेशन अमृतसर रेंज में उपरोक्त आरोपियों के खिलाफ भ्रष्टाचार निवारण अधिनियम के तहत मामला दर्ज करके गिरफ्तार कर लिया है। उन्होंने कहा कि इस मामले में आगे की जांच जारी है।
—————-
diprpunjab.gov.in
Directorate of Information & Public Relations Punjab
