ਕੈਪਟਨ ਅਮਰਿੰਦਰ ਸਿੰਘ ਨਹੀਂ ਲੜਨਗੇ ਚੋਣ – “ਪ੍ਰਨੀਤ ਕੌਰ ਹੀ ਹੋਣਗੇ ਪਟਿਆਲਾ ਤੋਂ ਉਮੀਦਵਾਰ
Sanghol Times/ਨਵੀਂ ਦਿੱਲੀ/21ਫਰਵਰੀ,2024(ਮਲਕੀਤ ਸਿੰਘ ਭਾਮੀਆਂ) :- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੀ ਧਰਮ ਪਤਨੀ ਪ੍ਰਨੀਤ ਕੌਰ ਹੀ ਪਟਿਆਲਾ ਤੋਂ ਉਮੀਦਵਾਰ ਹੋਣਗੇ । ਉਨ੍ਹਾਂ ਨੇ ਇਥੇ ਕਾਫੀ ਕੰਮ ਕੀਤੇ ਹਨ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਾਕਾਤ ਵਿੱਚ ਪਟਿਆਲਾ ਸੀਟ ਉੱਤੇ ਚੋਣ ਲੜਨ ਬਾਰੇ ਵੀ ਗੱਲ ਹੋਈ ਹੈ। ਜਾਣਕਾਰੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਮੁਲਾਕਾਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਨਾਲ ਸੰਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ਤੇ ਵਿਸਥਾਰ ਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਹੈ ਕਿ ਕਿਸਾਨੀ ਦੇ ਮਸਲੇ ਜਲਦੀ ਹੀ ਸਾਰਿਆਂ ਦੀ ਤਸੱਲੀਬਖਸ਼ ਨਾਲ਼ ਹੱਲ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਹਮੇਸ਼ਾ ਹੀ ਕਿਸਾਨਾਂ ਦੇ ਹੱਕ ‘ਚ ਰਹੇ ਹਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਿਸਾਨਾਂ ਦੇ ਹਿਤੈਸ਼ੀ ਹਨ। ਇਸ ਕਰਕੇ ਪੂਰੀ ਸੰਭਾਵਨਾ ਹੈ ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀਬਖਸ਼ ਢੰਗ ਨਾਲ ਹੱਲ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਹਮੇਸ਼ਾ ਹੀ ਕਿਸਾਨਾਂ ਦੇ ਹੱਕ ‘ਚ ਰਹੇ ਹਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕਿਸਾਨਾਂ ਦੇ ਹਿਤੈਸ਼ੀ ਹਨ। ਇਸ ਕਰਕੇ ਪੂਰੀ ਸੰਭਾਵਨਾ ਹੈ ਕਿ ਕਿਸਾਨਾਂ ਦਾ ਮਸਲਾ ਹੱਲ ਹੋਵੇਗਾ।
