ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਿਲ, ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਹੋਣਗੇ ਉਮੀਦਵਾਰ
Sanghol Times/ਚੰਡੀਗੜ੍/09 ਮਾਰਚ,2024( ਮਲਕੀਤ ਸਿੰਘ ਭਾਮੀਆਂ ) :- ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੂੱਕੇ ਗੁਰਪ੍ਰੀਤ ਸਿੰਘ ਜੀਪੀ ਨੇ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਹੈ। ਗੁਰਪ੍ਰੀਤ ਸਿੰਘ ਜੀਪੀ ਵੱਲੋ ਨਾ ਸਿਰਫ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਗਿਆ ਹੈ ਬਲਕਿ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਿਲ ਹੋ ਗਏ ਹਨ। ਗੁਰਪ੍ਰੀਤ ਸਿੰਘ ਜੀਪੀ ਸਵੇਰੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਪੁੰਜ ਗਏ ਸਨ। ਜਿਸ ਤੋਂ ਕੁੱਝ ਹੀ ਦੇਰ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਗੁਰਪ੍ਰੀਤ ਸਿੰਘ ਜੀਪੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਂਦੇ ਹੋਏ ਮੈਂਬਰਸ਼ਿਪ ਦੇ ਦਿੱਤੀ ਹੈ। ਗੁਰਪ੍ਰੀਤ ਸਿੰਘ ਜੀਪੀ ਦੀ ਪਾਰਟੀ ਵਿੱਚ ਕੀ ਭੂਮਿਕਾ ਹੋਵੇਗੀ। ਇਸ ਬਾਰੇ ਫਿਲਹਾਲ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ ਪਰ ਪਾਰਟੀ ਦੇ ਸੂਤਰ ਦੱਸਦੇ ਹਨ ਕਿ ਗੁਰਪ੍ਰੀਤ ਸਿੰਘ ਜੀਪੀ ਨਾਲ ਸ਼੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਟਿਕਟ ਦੇਣ ਦੀ ਗੱਲ ਹੋਈ ਹੈ। ਆਮ ਆਦਮੀ ਪਾਰਟੀ ਦੇ ਸੂਤਰ ਦੱਸਦੇ ਹਨ ਕਿ ਗੁਰਪ੍ਰੀਤ ਸਿੰਘ ਜੀਪੀ ਪਾਰਟੀ ਵਿੱਚ ਸ਼ਾਮਿਲ ਕਰਦੇ ਨਾਲ ਹੀ ਥਾਪੜਾ ਦੇ ਦਿੱਤਾ ਗਿਆ ਹੈ ਕਿ ਉਹ ਅੱਜ ਤੋਂ ਹੀ ਸ਼੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਅਪਣੀ ਤਿਆਰੀ ਨੂੰ ਉਲੀਕ ਦੇਣ ਕਿਉਂਕਿ ਅਗਲੇ ਦੋ ਚਾਰ ਦਿਨਾਂ ਦੇ ਵਿੱਚ ਹੀ ਉਨ੍ਹਾਂ ਨੂੰ ਅਧਿਕਾਰਿਤ ਰੂਪ ਵਿੱਚ ਹੀ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਜਾਵੇਗਾ।
