![](https://www.sangholtimesnews.com/wp-content/uploads/2022/06/Screenshot_2022-06-05-07-31-02-517_com.android.chrome.jpg)
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਉਮੀਦਵਾਰ ਰਾਜੋਆਣਾ ਦੇ ਭੈਣ ਜੀ ਬੀਬਾ ਕਮਲਦੀਪ ਕੌਰ ਰਾਜੋਆਣਾ
Sanghol Times/ਚੰਡੀਗੜ੍ਹ/4 ਮਈ,2022 –
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਜੀ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਸਮੂਹ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਬੀਬਾ ਕਮਲਦੀਪ ਕੌਰ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਚੋਣ ਲੜਣਗੇ ਅਤੇ 6 ਜੂਨ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।