ਅੰਮ੍ਰਿਤਪਾਲ “ਖਾਲਿਸਤਾਨ” ਸਮਰਥਕ ਨਹੀਂ, ਉਸਨੇ ਸੰਵਿਧਾਨ ਦੀ ਸੰਹੁ ਚੁੱਕੀ ਹੈ!” ਅਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਿਆਨ
ਦਿੱਲੀ/ਚੰਡੀਗੜ੍ਹ/ਅੰਮ੍ਰਿਤਸਰ/Sanghol-Times/05ਜੁਲਾਈ,2024(ਮਲਕੀਤ ਸਿੰਘ ਭਾਮੀਆਂ) – ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ
ਸੰਹੁ ਚੂੱਕੀ ! ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸੰਹੁ ਚੁੱਕੀ ਹੈ। ਇਸਦੀ ਕੋਈ ਫੋਟੋ ਵੀਡੀਓ ਗ੍ਰਾਫੀ ਨਹੀਂ ਕੀਤੀ ਗਈ। ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪਰਿਵਾਰ ਨਾਲ ਮੁਲਾਕਾਤ ਲਈ ਸੁਰੱਖਿਆ ਹੇਠ ਘਰ ਲਿਆਂਦਾ ਗਿਆ ਸੀ। ਜਿੱਥੇ ਅੰਮ੍ਰਿਤਪਾਲ ਸਿੰਘ ਅਪਣੇ ਪਿਤਾ ਅਤੇ ਚਾਚੇ ਨੂੰ ਕਰੀਬ 50 ਮਿੰਟ ਤੱਕ ਮਿਲੇ। ਇਸ ਤੋਂ ਬਾਅਦ ਪੁਲਿਸ ਇਸਨੂੰ ਲੈਕੇ ਡਿਬਰੂਗੜ ਲਈ ਰਵਾਨਾ ਹੋ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ “ਖਾਲਿਸਤਾਨੀ ਸਮਰਥਕ” ਨਹੀਂ ਹੈ। ਉਸਨੇ ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਚੋਣ ਲੜੀ ਅਤੇ ਹੁਣ ਸੰਵਿਧਾਨ ਦੀ ਸੰਹੁ ਚੁੱਕੀ ਹੈ। ਇਸ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਖਡੂਰ ਸਾਹਿਬ ਦੀ ਸੰਗਤ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜਦੋਂ ਲੋਕਾਂ ਨੂੰ ਅੰਮ੍ਰਿਤਪਾਲ ਤੋਂ ਕੋਈ ਖਤਰਾ ਨਹੀਂ ਹੈ ਤਾਂ ਸਰਕਾਰਾਂ ਨੂੰ ਕਾਹਦਾ ਖਤਰਾ ਹੈ ! ਦਰਅਸਲ ‘ਚ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਅੱਜ ਸਵੇਰੇ 4 ਵੱਜੇ ਅਸਾਮ ਦੀ ਡਿਬਰੂਗੜ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਇਸ ਤੋਂ ਬਾਅਦ ਪੁਲਿਸ ਸਖਤ ਸੁਰੱਖਿਆ ਹੇਠ ਉਨ੍ਹਾਂ ਨੂੰ ਏਆਰਬੇਸ ਲੈ ਗਈ। ਜਿਥੋਂ ਅੰਮ੍ਰਿਤਪਾਲ ਸਿੰਘ ਨੂੰ ਫੋਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਸੀ ਪਰ ਪੁਲਿਸ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਹੀ ਜੇਲ੍ਹ ਤੋਂ ਬਾਹਰ ਲੈ ਆਈ। ਪੈਰੋਲ ਦੀਆਂ 10 ਸ਼ਰਤਾਂ ‘ਚ ਪਰਿਵਾਰ ਨਾਲ ਦਿੱਲੀ ‘ਚ ਮੁਲਾਕਾਤ ਦੀ ਇਜਾਜ਼ਤ ਦਿੱਤੀ ਗਈ ਸੀ। ਇਸਦੇ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਅਤੇ ਚਾਚਾ ਦਿੱਲੀ ਪੁੱਜੇ, ਜਦੋਂ ਕਿ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਕਾਫੀ ਸਮੇਂ ਤੋਂ ਡਿਬਰੂਗੜ ਵਿੱਚ ਰਹਿ ਰਹੀ ਹੈ ਪਰ ਉਹ ਦਿੱਲੀ ਨਹੀਂ ਪਹੁੰਚੀ। ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਡਿਬਰੂਗੜ ਜੇਲ੍ਹ ਤੋਂ ਬਾਹਰ ਆਇਆ ਸੀ।
