ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਾਲੇ ਰੇੜਕਾ ਹੋਇਆ ਦੂਰ, ਕੀ ਹੁਣ ਨਹੀਂ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਨੂੰ ਖਤਰਾ ?
ਚੰਡੀਗੜ੍ਹ/SANGHOL-TIMES/20ਜੁਲਾਈ,2024(ਮਲਕੀਤ ਸਿੰਘ ਭਾਮੀਆਂ) :- ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਾਲੇ ਪੈਦਾ ਹੋਇਆ ਰੇੜਕਾ ਹੁਣ ਦੂਰ ਹੋ ਗਿਆ ਹੈ। ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਤਤਕਾਰ ਚੱਲ ਰਿਹਾ ਸੀ। ਇਸ ਤਤਕਾਰ ਨੂੰ ਦੂਰ ਕਰਨ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਸੰਜੇ ਸਿੰਘ ਨੇ ਦੋਵਾਂ ਲੀਡਰਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਦੂਜੀ ਮੀਟਿੰਗ ਕੀਤੀ ਜੋ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਸੀ। ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਹੋਈ ਜੋ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ‘ਚ ਚੱਲ ਰਹੀ ਸਿਆਸੀ ਅਣਬਣ ਸੰਬੰਧੀ ਸੀ। ਬੀਤੇ ਦਿਨ ਹੋਈ ਮੀਟਿੰਗ ਵਿੱਚ ਭਗਵੰਤ ਮਾਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਕੇਤ ਦਿੱਤਾ ਹੈ ਕਿ ਪਾਰਟੀ ਵਿੱਚ ਹੁਣ ਸੱਭ ਕੁੱਝ ਠੀਕ ਹੈ। ਪਹਿਲਾਂ ਵਾਂਗ ਨੌਰਮਲ ਹੈ। ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਇਸ ਵੇਲੇ ਸੰਕਟ ਵਿੱਚ ਹੈ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਸ਼ਰਾਬ ਘੁਟਾਲਾ ਮਾਮਲੇ ਤਹਿਤ ਜੇਲ੍ਹ ਵਿੱਚ ਬੰਦ ਹਨ। ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਮਗਰੋਂ ਵਿਰੋਧੀ ਧਿਰਾਂ ਨੇ ਇਸ ਗੱਲ ਨੂੰ ਹਵਾ ਦਿੱਤੀ ਸੀ ਕਿ ਕੁਲਤਾਰ ਸਿੰਘ ਸੰਧਵਾਂ ਅਪਣੇ ਧੜੇ ਨਾਲ ਦਿੱਲੀ ਵਿੱਚ ਅਪਣੀ ਸਿਆਸੀ ਤਰੱਕੀ ਲਈ ਹੰਭਲਾ ਮਾਰ ਰਹੇ ਹਨ। ਪਤਾ ਲੱਗਾ ਹੈ ਕਿ ਸੰਜੇ ਸਿੰਘ ਇੰਨਾਂ ਪ੍ਰਸਥਿਤੀਆਂ ਵਿੱਚ ਪਾਰਟੀ ਦੇ ਆਗੂਆਂ ਵਿਚਲੀਆਂ ਦੂਰੀਆਂ ਨੂੰ ਖਤਮ ਕਰਨ ਵਿੱਚ ਜੁੱਟੇ ਹੋਏ ਹਨ। ਸੂਤਰਾਂ ਨੇ ਦੱਸਿਆ ਕਿ ਦੋਵੇਂ ਧਿਰਾਂ ਨੇ ਸਾਰੇ ਗਿੱਲੇ ਸ਼ਿਕਵੇ ਅੱਜ ਦੂਰ ਕੀਤੇ ਮੁੱਦਿਆਂ ਨੂੰ ਨਜਿੱਠ ਲਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਅੰਦਰ ਕੋਈ ਮਤਭੇਦ ਨਹੀਂ ਹਨ।
