ਪੰਜਾਬ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਬੂਲੈਂਸ ,ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰੀ ਝੰਡੀ ਦਿਖਾਕੇ ਕਰਨਗੇ ਰਵਾਨਾ
ਚੰਡੀਗੜ੍ਹ/SANGHOL-TIMES/28 ਜੁਲਾਈ,2024(ਮਲਕੀਤ ਸਿੰਘ ਭਾਮੀਆਂ)- ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋ 58 ਨਵੀਆਂ ਐਬੂਲੈਂਸ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾਕੇ ਰਵਾਨਾ ਕਰਨਗੇ। ਇਹ ਐਬੂਲੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋ ਕ੍ਰਾਂਤੀ ਵੱਲ ਇਕ ਨਵੀਂ ਪਹਿਲ ਦੱਸੀ ਜਾ ਰਹੀ ਹੈ। ਪ੍ਰੋਗਰਾਮ ਦੁਪਹਿਰ 12 ਵਜ੍ਹੇ ਸ਼ੁਰੂ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਮੀਡੀਆ ਨਾਲ ਵੀ ਗੱਲਬਾਤ ਕਰਨਗੇ। ਸਿਹਤ ਵਿਭਾਗ ਅਨੁਸਾਰ 58 ਨਵੀਆਂ ਗੱਡੀਆਂ ਖਰੀਦੀਆਂ ਗਈਆਂ ਹਨ। ਇਸ ਵਿੱਚ 25 ਐਬੂਲੈਂਸ ਅਤਿ ਆਧੁਨਿਕ ਜੀਵਨ ਸਹਾਇਤਾ ਪ੍ਰਣਾਲੀ ‘ਤੇ ਅਧਾਰਿਤ ਹਨ। ਇਸਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸਨੂੰ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਨਾਲ ਅਪਗਰੇਡ ਕਰਨ ਦੀ ਦਿਸ਼ਾ ਵਿੱਚ ਇਕ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋ 550 ਕਰੋੜ ਰੁਪਏ ਨਾਲ ਹਸਪਤਾਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਕਰੀਬ ਪੰਜ ਮਹੀਨੇ ਪਹਿਲਾਂ ਇੰਨਾਂ ਐਬੂਲੈਂਸਾਂ ਨੂੰ ਖ੍ਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ। ਇਹ ਜਾਣਕਾਰੀ ਸਰਕਾਰ ਵੱਲੋ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਦਿੱਤੀ ਗਈ। ਇਸ ਤੋਂ ਇਲਾਵਾ ਹੁਣ ਸਾਰੇ ਖੇਤਰਾਂ ਵਿੱਚ ਆਮ ਆਦਮੀ ਪਾਰਟੀ ਆਧੁਨਿਕ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ।
