ਮਧੂ ਮੱਖੀ ਪਾਲਕਾ ਦੀਆਂ ਸਮੱਸਿਆਵਾਂ ਨੂੰ ਲੈਕੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ – ਮਿਲਾਵਟੀ ਉਤਪਾਦ ਸਸਤੇ ਰੇਟਾਂ ‘ਤੇ ਵੇਚੇ ਜਾ ਰਹੇ ਹਨ
ਨਵੀਂ ਦਿੱਲੀ/ਫਤਹਿਗੜ੍ਹ ਸਾਹਿਬ/SANGHOL-TIMES/04 ਅਗਸਤ ( ਮਲਕੀਤ ਸਿੰਘ ਭਾਮੀਆਂ) :- ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਮਧੂ ਮੱਖੀ ਪਾਲਕਾ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸੰਬੰਧੀ ਕੇਦਰੀ ਮੰਤਰੀ ਨੂੰ ਜਾਣੂ ਕਰਵਾਇਆ। ਡਾ ਅਮਰ ਸਿੰਘ ਨੇ ਹਾਲ ਹੀ ਵਿੱਚ ਮਧੂ ਕ੍ਰਾਂਤੀ ਬੀ ਫਾਰਮਰ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਮਧੂ ਮੱਖੀ ਪਾਲਕਾ ਦੀ ਨੁਮਾਇੰਦਗੀ ਕਰਨ ਵਾਲੀਆਂ ਹੋਰ ਸੰਸਥਾਵਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਐਸੋਸੀਏਸ਼ਨਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਵੱਖ ਵੱਖ ਸਮਸਿਆਵਾਂ ਤੋਂ ਜਾਣੂ ਕਰਵਾਇਆ ਸੀ। ਡਾ ਅਮਰ ਸਿੰਘ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਭਾਰਤ ਵਿੱਚ ਮਧੂ ਅਤੇ ਕੁਦਰਤੀ ਸ਼ਹਿਦ ਦਾ ਅਸਲ ਉਤਪਾਦਨ ਮਹਿਜ 50 ਹਜ਼ਾਰ ਟਨ ਹੈ ਪਰ ਸਰਕਾਰ ਦੇ ਅਨੁਮਾਨ ਇਸ ਤੋਂ ਦੁੱਗਣੇ ਹਨ। ਮਧੂ ਮੱਖੀ ਪਾਲਕ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਸੱਭ ਕੁਦਰਤੀ ਸ਼ਹਿਦ ਵਜੋਂ ਵੇਚੇ ਜਾ ਰਹੇ ਸ਼ਹਿਦ ਅਤੇ ਹੋਰ ਸ਼ਰਬਤ ਦੇ ਨਾਲ ਨੱਕਲੀ ਸ਼ਹਿਦ ਦੇ ਪ੍ਰਸਾਰਣ ਕਾਰਨ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਸਦੇ ਨਾਲ ਹੀ ਕੁਦਰਤੀ ਸ਼ਹਿਦ ਦੀ ਮੰਗ ਵੀ ਘਟੀ ਹੈ ਕਿਉਂਕਿ ਮਿਲਾਵਟੀ ਉਤਪਾਦ ਸਸਤੇ ਰੇਟਾਂ ‘ਤੇ ਵੇਚੇ ਜਾ ਰਹੇ ਹਨ। ਉਨ੍ਹਾਂ ਨੇ ਮਿਲਾਵਟੀ ਸ਼ਹਿਦ ਦੀ ਵਰਤੋਂ ਨਾਲ ਮਨੂੰਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਗੱਲ ਕੀਤੀ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਡਾ ਅਮਰ ਸਿੰਘ ਨੂੰ ਯਕੀਨ ਦਿਵਾਇਆ ਕਿ ਭਾਰਤ ਸਰਕਾਰ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਪੰਜਾਬ ਦੇ ਮਧੂ ਮੱਖੀ ਪਾਲਕਾ ਨੂੰ ਵੱਧ ਤੋਂ ਵੱਧ ਰਾਹਤ ਦੇਵੇਗੀ।
