ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਬਣੇ ਬੰਗਲਾ ਦੇਸ਼ ਦੇ ਅੰਤਰਿਮ ਸਰਕਾਰ ਦੇ ਮੁੱਖੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਨਵੀਂ-ਦਿੱਲੀ/SANGHOL-TIMES/08 ਅਗਸਤ,2024(ਮਲਕੀਤ ਸਿੰਘ ਭਾਮੀਆਂ)- ਬੰਗਲਾ ਦੇਸ਼ ਵਿੱਚ ਤਖਤਾ ਪਲਟ ਤੋਂ ਬਾਅਦ ਮੁਹੰਮਦ ਯੂਨਸ ਨੇ ਬੰਗਲਾ ਦੇਸ਼ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਅੱਜ ਵੀਰਵਾਰ ਯਾਕੀ ਕਿ 08 ਅਗਸਤ ਨੂੰ ਅੰਤਰਿਮ ਸਰਕਾਰ ਦੇ ਮੁੱਖੀ ਵਜੋਂ ਸੰਹੁ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੰਗਲਾ ਦੇਸ਼ ਦੇ ਨਵੇਂ ਬਣੇ ਮੁੱਖੀ ਨੂੰ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਹਿੰਦੂਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਗੱਲ ਵੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਪ੍ਰੋਫੈਸਰ ਮੁਹੰਮਦ ਯੂਨਸ ਨੂੰ ਉਨ੍ਹਾਂ ਦੀ ਨਵੀਂ ਜਿੰਮੇਵਾਰੀ ਸੰਭਾਲਣ ‘ਤੇ ਮੇਰੀਆਂ ਸ਼ੁੱਭਕਾਮਨਾਵਾਂ ! ਅਸੀਂ ਉਮੀਦ ਕਰਦੇ ਹਾਂ ਕਿ ਹਿੰਦੂਆਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਜਲਦੀ ਹੀ ਆਮ ਸਥਿਤੀ ਬਹਾਲ ਹੋ ਜਾਵੇਗੀ। ਭਾਰਤ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਬਚਨਵੰਧ ਹੈ।” ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇਛਾਵਾਂ ਨੂੰ ਪੂਰਾ ਕਰਨ ਲਈ ਬੰਗਲਾ ਦੇਸ਼ ਨਾਲ ਕੰਮ ਕਰਨ ਲਈ ਵਚਨਬੱਧ ਹਾਂ!”
ਬੰਗਲਾਦੇਸ਼ ਵਿੱਚ ਹੋਏ ਦੰਗਿਆਂ ਤੋਂ ਬਾਅਦ ਮੁਹੰਮਦ ਯੂਨਸ ਨੂੰ ਕਮਾਂਡ ਮਿਲੀ ਸੀ ! 84 ਸਾਲਾਂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਲਈ ਨਿਯੁਕਤ ਕੀਤਾ ਗਿਆ ਗਿਆ ਸੀ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋ ਉਨ੍ਹਾਂ ਦੀ ਇਸ ਭੂਮਿਕਾ ਲਈ ਸਿਫਾਰਸ਼ ਕੀਤੀ ਗਈ ਸੀ। ਪੈਰਿਸ ਤੋਂ ਢਾਕਾ ਪਰਤਦਿਆਂ ਯੂਨਸ ਨੇ ਹਵਾਈ ਅੱਡੇ ‘ਤੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਵੁਕ ਹੋਕੇ ਕਿਹਾ, “ਦੇਸ਼ ਵਿੱਚ ਇਕ ਬਹੁਤ ਹੀ ਸੁੰਦਰ ਰਾਸ਼ਟਰ ਬਣਨ ਦੀ ਸਮਰੱਥਾ ਹੈ। ਸਾਡੇ ਵਿਦਿਆਰਥੀ ਸਾਨੂੰ ਜੋ ਵੀ ਰਾਹ ਵਿਖਾਉਣਗੇ, ਅਸੀਂ ਉਸੇ ਤਰ੍ਹਾਂ ਅੱਗੇ ਵਧਾਂਗੇ !”
