ਨਿਤਿਨ ਗਡਕਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਦਿੱਤੀ ਸਖਤ ਚੇਤਾਵਨੀ !,14,288 ਕਰੋੜ ਰੁਪਏ ਦੇ 8 ਸੜਕੀ ਪ੍ਰੋਜੈਕਟ ਕੀਤੇ ਜਾਣਗੇ ਰੱਦ
ਨਵੀਂ ਦਿੱਲੀ/ਚੰਡੀਗੜ੍ਹ/SANGHOL-TIMES/10ਅਗਸਤ,2024( ਮਲਕੀਤ ਸਿੰਘ ਭਾਮੀਆਂ) :- ਕੇਦਰੀ ਮੰਤਰੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨਾ ਸੁਧਾਰੀ ਤਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ( ਐਨ ਐਚ ਏ ਆਈ ) 14, 288 ਕਰੋੜ ਰੁਪਏ ਦੇ 08 ਸੜਕੀ ਪ੍ਰੋਜੈਕਟ ਰੱਦ ਕਰ ਦੇਵੇਗੀ। ਕੇਂਦਰੀ ਮੰਤਰੀ ਨੇ ਦੋ ਘਟਨਾਵਾਂ ਦਾ ਜਿਕਰ ਕੀਤਾ ! ਨਿਤਿਨ ਗਡਕਰੀ ਨੇ ਚਿੱਠੀ ਵਿੱਚ ਲਿਖਿਆ, ਮੈਨੂੰ ਹਾਲ ‘ਚ ਦਿੱਲੀ – ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ‘ਤੇ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜਿਲ੍ਹੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸਦੀ ਫੋਟੋ ਤੁਹਾਨੂੰ ਭੇਜ ਰਿਹਾ ਹਾਂ। ਹਾਲਾਂਕਿ ਇਸ ਘਟਨਾ ਦੇ ਸੰਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੌੜ ਹੈਂ। ਇਸੇ ਦੌਰਾਨ ਲੁਧਿਆਣਾ ਜਿਲ੍ਹੇ ਵਿੱਚ ਇਕ ਹੋਰ ਘਟਨਾ ਵਿੱਚ ਐਫਆਈਆਰਾਂ ਨੇ ਦਿੱਲੀ – ਕਟੜਾ ਐਕਸਪ੍ਰੈਸ ਵੇਅ ‘ਤੇ ਇੱਕ ਠੇਕੇਦਾਰ ਦੇ ਪ੍ਰੋਜੈਕਟ ਕੈਂਪ ‘ਤੇ ਹਮਲਾ ਕਰ ਦਿੱਤਾ। ਇੰਨਾਂ ਲੋਕਾਂ ਨੇ ਪ੍ਰੋਜੈਕਟ ਕੈਂਪ ਇੰਜੀਨੀਅਰ ਅਤੇ ਕਰਮਚਾਰੀਆਂ ਨੂੰ ਜਿੰਦਾਂ ਸਾੜਨ ਦੀ ਕੋਸ਼ਿਸ਼ ਕੀਤੀ, ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਅੱਜੇ ਤੱਕ ਕੇਸ ਦਰਜ ਨਹੀਂ ਹੋਇਆ।
ਨਿਤਿਨ ਗਡਕਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਉਠਾਏ ਸਵਾਲ ਉਠਾਏ ਹਨ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੇ ਪੱਤਰ ਵਿਚ ਨਿਤਿਨ ਗਡਕਰੀ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਐਨ ਐਚ ਆਈ ਨੂੰ ਇੰਨਾਂ ਪ੍ਰੋਜੈਕਟਾਂ ਨੂੰ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। 3 ਹਜ਼ਾਰ ਕਰੋੜ ਰੁਪਏ ਦੇ 3 ਪ੍ਰੋਜੈਕਟ ਪਹਿਲਾਂ ਹੀ ਰੱਦ ਕੀਤੇ ਜਾ ਚੂੱਕੇ ਹਨ ਅਤੇ 4 ਹਜਾਰ ਕਰੋੜ ਰੁਪਏ ਦੇ 4 ਹੋਰ ਪ੍ਰੋਜੈਕਟ ਰੱਦ ਕਰਨ ਲਈ ਵਿਚਾਰ ਅਧੀਨ ਹੈ। ਪੱਤਰ ਵਿੱਚ ਕੇਦਰੀ ਮੰਤਰੀ ਨੇ ਭੂਮੀ ਗ੍ਰਹਿਣ ਵਿੱਚ ਚੱਲ ਰਹੀਆਂ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਐਨ ਐਚ ਏ ਆਈ ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੀਆਂ ਗੰਭੀਰ ਚਿੰਤਾਵਾਂ ਉਠਾਈਆਂ ਹਨ।
