ਸਤਵੀਰ ਕੌਰ ਨੂੰ ਮਨੁੱਖੀ ਅਧਿਕਾਰ ਮੰਚ ਵੱਲੋਂ ਬਣਾਇਆ ਗਿਆ ਮੀਤ ਪ੍ਰਧਾਨ ਇਸਤਰੀ ਵਿੰਗ- ਡਾਕਟਰ ਖੇੜਾ
ਖਰੜ/SANGHOL-TIMES/20AUGAST,2024 – ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਜਸਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਰਮਨਜੀਤ ਕੌਰ ਸਕੱਤਰ ਇਸਤਰੀ ਵਿੰਗ ਪੰਜਾਬ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸਤਵੀਰ ਕੌਰ ਨੂੰ ਉਪ ਪ੍ਰਧਾਨ ਇਸਤਰੀ ਵਿੰਗ ਬਲਾਕ ਖਰੜ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਲਗਾਤਾਰ ਪਿੰਡਾਂ , ਕਸਬਿਆਂ ਅਤੇ ਸ਼ਹਿਰਾਂ ਵਿੱਚ ਜਿਥੇ ਕਿਤੇ ਵੀ ਖ਼ਾਲੀ ਥਾਂ ਦਿਸਦੀ ਹੈ ਉਥੇ ਹੀ ਟੀਮ ਦੇ ਮੈਂਬਰ ਬੂਟੇ ਲਗਾ ਕੇ ਧਰਤੀ ਮਾਤਾ ਨੂੰ ਹਰਾ ਭਰਾ ਕਰਨ ਲਈ ਤੱਤਪਰ ਰਹਿੰਦੇ ਹਨ। ਸੰਸਥਾ ਵੱਲੋਂ ਚਲਾਈ ਗਈ ਬੂਟੇ ਲਗਾਓ ਦੇਸ਼ ਬਚਾਓ ਜੋ ਲਹਿਰ ਚਲਾਈ ਹੋਈ ਹੈ ਉਸ ਵਿੱਚ ਹਮੇਸ਼ਾ ਯੋਗਦਾਨ ਪਾਉਂਦੇ ਰਹਿੰਦੇ ਹਨ। ਨਵ ਨਿਯੁਕਤ ਅਹੁਦੇਦਾਰ ਨੇ ਬੋਲਦਿਆਂ ਕਿਹਾ ਕਿ ਜੋ ਮੈਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਪੂਰੀ ਪੂਰੀ ਕੋਸ਼ਿਸ਼ ਕਰਦੀ ਰਹਾਂਗੀ । ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਅਮਨਜੀਤ ਕੌਰ ਜ਼ਿਲ੍ਹਾ ਉਪ ਪ੍ਰਧਾਨ ਇਸਤਰੀ ਵਿੰਗ, ਗੁਰਪ੍ਰੀਤ ਸਿੰਘ ਜ਼ਿਲ੍ਹਾ ਚੇਅਰਮੈਨ ਯੂਥ ਵਿੰਗ, ਮਨਜੀਤ ਕੌਰ, ਕਾਕਾ ਸਿੰਘ ਅਡਵਾਈਜ਼ਰ, ਬਲਜੀਤ ਸਿੰਘ , ਮਨਦੀਪ ਕੌਰ ਅਤੇ ਦਿਸ਼ਤਿਕਾ ਦਾਸ ਮੀਤ ਪ੍ਰਧਾਨ ਚੰਡੀਗੜ੍ਹ ਆਦਿ ਨੇ ਵੀ ਮੀਟਿੰਗ ਸੰਬੋਧਨ ਕੀਤਾ।
