ਰਘਬੀਰ ਸਿੰਘ ਰਾਣਾ ਨੂੰ ਫਿਰ ਤੋਂ ਬਣਾਇਆ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਚੇਅਰਮੈਨ ਬੁੱਧੀਜੀਵੀ ਸੈੱਲ – ਡਾਕਟਰ ਖੇੜਾ
ਅੰਬਾਲਾ/SANGHOL-TIMES/BUREAU/24 Augast, 2024 – ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਅੰਬਾਲਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਕਿਰਨ ਮਸੀਹ ਉਪ ਪ੍ਰਧਾਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਬੜੇ ਲੰਬੇ ਅਰਸੇ ਤੋਂ ਸਮਾਜ ਦੀ ਸੇਵਾ ਨਿਭਾਉਣ ਵਾਲੇ ਰਘਬੀਰ ਸਿੰਘ ਰਾਣਾ ਨੂੰ ਉਨ੍ਹਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਦੇਖਦਿਆਂ ਕੌਮੀ ਚੇਅਰਮੈਨ ਬੁੱਧੀਜੀਵੀ ਸੈੱਲ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਕੁਝ ਦਿਨਾਂ ਬਾਅਦ ਸਲਾਨਾ ਤਿਉਹਾਰ ਆਉਂਣ ਵਾਲੇ ਹਨ ਇਨ੍ਹਾਂ ਦਿਨਾਂ ਵਿੱਚ ਮਿਲਾਵਟੀ ਮਠਿਆਈਆਂ ਬੜੇ ਵੱਡੇ ਪੱਧਰ ਆਮ ਜਨਤਾ ਨੂੰ ਪਰੋਸੀਆ ਜਾਣਗੀਆਂ ਜਿਨ੍ਹਾਂ ਨਾਲ ਚੰਦ ਪੈਸਿਆਂ ਦੀ ਖਾਤਰ ਲੋਕਾਂ ਦੀ ਜਾਨ ਨਾਲ਼ ਖਿਲਵਾੜ ਕੀਤਾ ਜਾਵੇਗਾ । ਉਨ੍ਹਾਂ ਨੇ ਮਿਲਾਵਟ ਖੋਰਾਂ ਨੂੰ ਅਪੀਲ ਕੀਤੀ ਕਿ ਰੱਬ ਦੇ ਵਾਸਤੇ ਆਮ ਜਨਤਾ ਉਪਰ ਤਰਸ ਕਰੋ । ਇਸ ਮੌਕੇ ਨਵ ਨਿਯੁਕਤ ਚੇਅਰਮੈਨ ਨੇ ਕਿਹਾ ਕਿ ਹੁਣ ਮੈਂ ਪਹਿਲਾਂ ਨਾਲੋਂ ਕਿਤੇ ਵੱਧ ਸਮਾਜ ਸੇਵਾ ਵਿਚ ਯੋਗਦਾਨ ਪਾਵਾਂਗਾ। ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਸੌਂਢਾ, ਅਮਰੀਕ ਸਿੰਘ, ਲਛਮਣ ਸਿੰਘ ਸ਼ੈੱਟੀ, ਧਰਮ ਪਾਲ, ਬਾਲਕ ਨਾਥ, ਲਲਿਤ ਸ਼ਰਮਾ ਅਤੇ ਪਰਮਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
