ਰਾਮ ਸਿੰਘ ਨੂੰ ਮਨੁੱਖੀ ਅਧਿਕਾਰ ਮੰਚ ਵੱਲੋਂ ਬਣਾਇਆ ਗਿਆ ਬਲਾਕ ਚੇਅਰਮੈਨ ਮਾਨਸਾ – ਡਾਕਟਰ ਖੇੜਾ
ਮਾਨਸਾ/Mohali/Sanghol-Times/Jagmeet Singh/31Augast,2024 – ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮਾਨਸਾ ਵਲੋਂ ਇੱਕ ਮੀਟਿੰਗ ਮਾਨਸਾ ਵਿਖੇ ਸੁਖਦਰਸ਼ਨ ਸਿੰਘ ਖਾਰਾ ਚੇਅਰਮੈਨ ਆਰ ਟੀ ਸੈੱਲ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੇਅਰਪਰਸਨ ਇਸਤਰੀ ਵਿੰਗ ਨੀਰੂ ਤੁਲੀ, ਪਰਗਟ ਸਿੰਘ ਗਾਗਾ ਮੁੱਖ ਸਕੱਤਰ ਪੰਜਾਬ ਅਤੇ ਕੌਮੀ ਅਡਵਾਈਜ਼ਰ ਰੋਹਿਤ ਤੁਲੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਇਸ ਮੌਕੇ ਸੰਸਥਾ ਵੱਲੋਂ ਰਾਮ ਸਿੰਘ ਨੂੰ ਪ੍ਰਧਾਨ ਬਲਾਕ ਮਾਨਸਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਖੇਡਾਂ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਆਪਣੇ ਰੱਬ ਸਮਾਨ ਮਾਪਿਆਂ ਨੂੰ ਬੁਢਾਪੇ ਵਿੱਚ ਉਨ੍ਹਾਂ ਦਾ ਸਹਾਰਾ ਬਣ ਕੇ ਸੰਭਾਲ ਸਕੋ। ਰਾਮ ਸਿੰਘ ਨੇ ਬੋਲਦਿਆਂ ਕਿਹਾ ਕਿ ਜੋ ਮੈਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਾ ਰਹਾਂਗਾ। ਹੋਰਨਾਂ ਤੋਂ ਇਲਾਵਾ ਸੁਭਾਸ਼ ਕੁਮਾਰ, ਜਸਵੀਰ ਕੌਰ, ਸੰਨਦੀਪ ਕੌਰ, ਸਰਬਜੀਤ ਕੌਰ, ਕੋਮਲਪ੍ਰੀਤ ਕੌਰ , ਨਾਜ਼ਰ ਸਿੰਘ ਲਹਿਲ, ਕਮਲਜੀਤ ਸਿੰਘ ਅਤੇ ਸਤਨਾਮ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
