ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁੱਖੀ ਜਸਦੀਪ ਸਿੰਘ ਗਿੱਲ
ਅੰਮ੍ਰਿਤਸਰ/Sri-Fategarh
-Sahib/Sanghol-Times/02ਸਤੰਬਰ,2024(ਮਲਕੀਤ ਸਿੰਘ ਭਾਮੀਆਂ) – ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨੇ ਅਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਅਪਣਾ ਵਾਰਿਸ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚੋਂ ਡਾਕਟਰੇਟ ਅਤੇ ਇੰਡੀਆਨ ਇੰਸਟੀਚਿਊਟ ਆਫ ਟੈਕਨਾਲੋਜੀ ( ਆਈ ਆਈ ਟੀ ) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਦੇ ਫਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖੀ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇੱਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ। ਉਹ ਬੋਰਡ ਆਫ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ( ਡੇਰਾ ਬਿਆਸ ) ਨਾਲ ਜੁੜੇ ਹੋਏ ਸਨ। ਮਾਰਚ 2024 ਤੱਕ ਉਹ ਵੈਲਥੀ ਥੈਰੇਪਿਉਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬਿਰਜ ਯੂਨੀਵਰਸਿਟੀ ਐਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ। ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ( ਡੇਰਾ ਰਾਧਾ ਸੁਆਮੀ ) ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਨ੍ਹਾਂ ਨੇ ਬਾਇਓ ਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ।
ਦਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁੱਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿੰਨਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਸਿੰਘ ਢਿੱਲੋਂ ਦਿੱਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿੱਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇਥੇ ਆ ਚੂੱਕੇ ਹਨ। ਗੁਰਿੰਦਰ ਸਿੰਘ ਢਿੱਲੋਂ ਨੇ ਅਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਬਕਾਇਦਾ ਜਸਦੀਪ ਸਿੰਘ ਗਿੱਲ ਦੇ ਨਾਮ ਦਾ ਐਲਾਨ ਕੀਤਾ। ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।
