ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਨਵੀਂ-ਦਿੱਲੀ/SANGHOL-TIMES/17 ਸਤੰਬਰ,2024(ਮਲਕੀਤ ਸਿੰਘ ਭਾਮੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਪਣਾ 74ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਨਰਿੰਦਰ ਮੋਦੀ ਦੇ ਨਵੇਂ ਅਤੇ ਸੁਧਰੇ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਵਿੱਚ ਮਦਦ ਕਰਨਗੇ। ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਨੂੰ ਗੁਜਰਾਤ ਦੇ ਇਕ ਸ਼ਹਿਰ ਵਿੱਚ ਹੋਇਆ ਸੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ “ਐਕਸ” ‘ਤੇ ਲਿਖਿਆ – “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ ਸਾਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਅਪਣੀ ਅਗਵਾਈ ਯੋਗਤਾ ਅਤੇ ਕਾਰਜਾਂ ਦੇ ਬਲ ‘ਤੇ ਤੁਸੀਂ ਦੇਸ਼ ਨੂੰ ਆਸਾਧਰਨ ਦਿਸ਼ਾ ਦਿੱਤੀ ਹੈ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਮਾਣ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ – “ਮੈਂ ਚਾਹੁੰਦੀ ਹਾਂ ਕਿ ਰਾਸ਼ਟਰ ਨੂੰ ਪਹਿਲ ਦੇਣ ਦੀ ਭਾਵਨਾ ਨਾਲ ਤੁਹਾਡੇ ਦੁਆਰਾ ਕੀਤੇ ਜਾ ਰਹੇ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਰਾਹ ਪੱਧਰਾ ਕਰਨਗੇ। ਮੈ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਤੁਹਾਡੀ ਲੰਬੀ ਉਮਰ ਹੋਵੇ ਅਤੇ ਹਮੇਸ਼ਾ ਤੰਦਰੁਸਤ ਅਤੇ ਖੁੱਸ਼ ਰਹੋ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਜੂਨ 2024 ਨੂੰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵੱਜੋ ਸੰਹੁ ਚੁੱਕੀ ਸੀ।