
ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋ ਦਿੱਤਾ ਗਿਆ ਬਿਆਨ ਹੈ ਬਿਲਕੁੱਲ ਸਹੀ – ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/Sanghol-Times/27 ਸਤੰਬਰ,2024(ਮਲਕੀਤ ਸਿੰਘ ਭਾਮੀਆਂ) – ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਕੱਥਾ ਕਰਨ ਪਹੁੰਚੇ ਅਤੇ ਕੱਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ – ਜੋਤ ਪੂਰਬ ਦਿਵਸ ਹੈਂ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ‘ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁੱਲ ਠੀਕ ਹੈ। ਦਿੱਲੀ ਵਿੱਚ ਕਈ ਸਿੱਖਾਂ ਦੇ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।