
ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਜ਼ਿਲ੍ਹੇ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ
ਟੂਰਿਜਮ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮ ਉਲੀਕੇ ਗਏ
ਰੂਪਨਗਰ/SANGHOL-TIMES/JAGMEET-SINGH/27 ਸਤੰਬਰ,2024: ਡਾਇਰੈਕਟਰ ਸੈਰ ਸਪਾਟਾ ਵਿਭਾਗ ਅਤੇ ਸੱਭਿਆਚਾਰਕ ਮਾਮਲੇ ਪੰਜਾਬ ਚੰਡੀਗੜ੍ਹ, ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਵਣ ਮੰਡਲ (ਜੰਗਲੀ ਜੀਵ ਵਿਭਾਗ) ਰੂਪਨਗਰ ਦੇ ਸਹਿਯੋਗ ਨਾਲ ਅੱਜ ਮਿਤੀ 27 ਸਤੰਬਰ 2024 ਨੂੰ ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਜ਼ਿਲ੍ਹੇ ਵਿੱਚ ਕਾਰਜਕਾਰੀ ਇੰਜੀਨੀਅਰ ਟੂਰਿਜਮ ਵਿਭਾਗ ਰੂਪਨਗਰ ਸ. ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਦੌਰਾਨ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੂੰ ਭਾਰਤੀ ਪੁਰਾਤੱਤਵ ਅਜਾਇਬ ਘਰ ਵਿਖੇ ਇਕ ਗਾਈਡ ਟੂਰ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਪ੍ਰਾਚੀਨ ਕਾਲ ਦੀ ਸੱਭਿਅਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਦਾਬਰਤ ਨੈਚੁਰਲ ਟ੍ਰੇਲ ਵਿਖੇ ਵੀ ਇੱਕ ਗਾਈਡ ਟੂਰ ਕਰਵਾਇਆ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੂੰ ਵੱਖ ਵੱਖ ਕਿਸਮਾਂ ਦੇ ਪੰਛੀਆਂ ਅਤੇ ਪੌਦਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਬਰਡ ਵਾਚ ਸੈਂਟਰ ਰੂਪਨਗਰ ਵਿਖੇ ਵਿਦਿਆਰਥੀਆਂ ਦੇ ਗਾਈਡ ਟੂਰ, ਪ੍ਰਸ਼ਨ – ਉੱਤਰ ਮੁਕਾਬਲੇ ਅਤੇ ਫੋਟੋਗ੍ਰਾਫੀ ਮੁਕਾਬਲੇ ਵੀ ਕਰਵਾਏ ਗਏ। ਸਹਾਇਕ ਕਮਿਸ਼ਨਰ (ਜ)ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਇਨ੍ਹਾਂ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਦੁਪਹਿਰ ਸਮੇਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰੂਪਨਗਰ ਸ਼ਹਿਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖ਼ੇ ਪੇਂਟਿੰਗ ਮੁਕਾਬਲਿਆਂ ਵਿੱਚ ਵੀ ਹਿੱਸਾ ਲਿਆ।
ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹੀ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਅਤੇ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਵਿਖੇ ਕਰਮਚਾਰੀਆਂ ਵੱਲੋਂ ਵੀ ਵੱਖ-ਵੱਖ ਤਰੀਕਿਆਂ ਨਾਲ ਪ੍ਰੋਗਰਾਮ ਉਲੀਕੇ ਗਏ।
ਇਨ੍ਹਾਂ ਪ੍ਰੋਗਰਾਮਾਂ ਵਿੱਚ ਵਣ ਮੰਡਲ (ਜੰਗਲੀ ਜੀਵ ਵਿਭਾਗ) ਰੂਪਨਗਰ ਸ. ਕੁਲਰਾਜ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਨਹਿਰੂ ਯੁਵਾ ਕੇਂਦਰ ਤੋਂ ਕੋਆਰਡੀਨੇਟਰ ਸ਼੍ਰੀ ਪੰਕਜ ਯਾਦਵ ਜ਼ਿਲ੍ਹਾ ਟੂਰਿਸਟ ਅਫ਼ਸਰ ਰੂਪਨਗਰ ਸ਼੍ਰੀ ਅਨੁਭਵ ਕੌਸ਼ਲ ਅਤੇ ਸ. ਕੰਵਰਦੀਪ ਸਿੰਘ, ਓ. ਅੱਸ. ਏ. ਸ. ਪ੍ਰਦੀਪ ਸਿੰਘ, ਦਾਸਤਾਨ ਏ ਸ਼ਹਾਦਤ ਸ੍ਰੀ ਚਮਕੌਰ ਸਾਹਿਬ ਤੋਂ ਬਰਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।