ਸਮੇਂ ਸਿਰ ਇਲਾਜ ਨਾ ਕਰਵਾਉਣ ‘ਤੇ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ: ਡਾ ਤਰਸੇਮ ਸਿੰਘ
ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ :- ਡਾ ਅੰਤਰਾ ਕੁਵਰ
ਰੂਪਨਗਰ/SANGHOL-TIMES/JAGMEET-SINGH/11 ਅਕਤੂਬਰ,2024 : ਜਿਲ੍ਹਾ ਸਿਹਤ ਵਿਭਾਗ ਰੂਪਨਗਰ ਵੱਲੋਂ ਡਾ ਤਰਸੇਮ ਸਿੰਘ ਸਿਵਲ ਸਰਜਨ ਜੀ ਦੀ ਅਗਵਾਈ ਹੇਠ ਜ਼ਿਲਾ ਡੀ ਅਡਿਕਸ਼ਨ ਸੈਂਟਰ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਤਰਸੇਮ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ।
ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾ ਅੰਤਰਾ ਕੁਵਰ ਮਾਨਸਿਕ ਰੋਗਾਂ ਦੇ ਮਾਹਰ ਨੇ ਸੰਬੋਧਤ ਕਰਦਿਆਂ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। ਇਸ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੌਣਾ, ਮਾੜੀ ਸੰਗਤ ਆਦਿ ਹਨ। ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੁੂਰਨ ਇਲਾਜਯੋਗ ਹੈ।
ਉਨ੍ਹਾਂ ਦੱਸਿਆ ਕਿ ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਝਿਜ਼ਕ ਅਤੇ ਡਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ।
ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰ, ਦੋੋਸਤਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ।
ਪ੍ਰਭਜੋਤ ਕੌਰ ਕੌਂਸਲਰ ਨੇ ਮਾਨਸੀਕ ਅਤੇ ਉਦਾਸੀ ਰੋਗ ਨੂੰ ਛੁਪਾਉਣਾ ਨਹੀ ਚਾਹੀਦਾ। ਇਸ ਬਾਰੇ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਉਦਾਸੀ ਰੋਗਾਂ ਸਬੰਧੀ ਵਹਿਮਾਂ ਭਰਮਾ,ਅਗਿਆਨਤਾ ਅਤੇ ਅੰਧ ਵਿਸ਼ਵਾਸ ਚੋ ਆਪ ਬਾਹਰ ਨਿਕਲੋ ਅਤੇ ਆਪਣੇ ਪਰਿਵਾਰ ਨੂੰ ਅਸਲੀਅਤ ਦੱਸੋ। ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਲ ਵਿਚਰੋ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਮੁਫਤ ਉਪਲਬਧ ਹਨ।ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।
