ਮੋਰਿੰਡਾ/ਸੰਘੋਲ-ਟਾਈਮਸ/ਰਾਧੇ ਸ਼ਾਮ ਸ਼ਰਮਾ/28.10.2024 –
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦਾਵਾ ਕੀਤਾ ਹੈ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ 80% ਕਾਂਗਰਸੀ ਸਮਰਥਨ ਵਾਲੀਆਂ ਪੰਚਾਇਤਾਂ ਚੁਣੀਆਂ ਗਈਆਂ ਹਨ,ਜਿਸ ਲਈ ਉਹ ਹਲਕੇ ਦੇ ਵੋਟਰਾਂ ਦੇ ਰਿਣੀ ਹਨ ।
ਇਹ ਪ੍ਰਗਟਾਵਾ ਸ੍ਰੀ ਚੰਨੀ ਨੇ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਤੇ ਹਲਕੇ ਦੇ 4 ਦਰਜਨ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੰਨੀ ਨੇ ਕਿਹਾ ਕਿ ਆਪਣੇ ਮੁੱਖ ਮੰਤਰੀ ਕਾਲ ਦੌਰਾਨ ਉਹਨਾਂ ਵੱਲੋਂ ਵੱਡੀਆਂ ਗਰਾਂਟਾਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਈਆਂ ਸਨ ਜਦਕਿ ਆਪ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਉਪਰੰਤ ਵੀ ਪਿੰਡਾਂ ਦੇ ਵਿਕਾਸ ਲਈ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ ਉਹਨਾਂ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਨੂੰ ਬਿਨਾਂ ਕਿਸੇ ਵਿਤਕਰੇਬਾਜ਼ੀ ਤੋਂ ਪਿੰਡਾਂ ਦੇ ਝਗੜੇ ਪਿੰਡਾਂ ਵਿੱਚ ਹੀ ਨਿਬੇੜਨ ਲਈ ਅਤੇ ਆਪਸੀ ਸਹਿਮਤੀ ਨਾਲ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ ਸ੍ਰੀ ਚੰਨੀ ਨੇ ਕਿਹਾ ਕਿ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਹਾਲੇ ਦੋ ਸਾਲਾਂ ਲਈ ਹੋਰ ਮੌਜੂਦਾ ਸਰਕਾਰ ਨਾਲ ਹੀ ਕੰਮ ਕਰਨਗੀਆਂ ਪ੍ਰੰਤੂ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਬਣਨ ਵਾਲੀ ਕਾਂਗਰਸ ਸਰਕਾਰ ਤੋਂ ਬਾਅਦ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਮੋੜ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਾਂਗ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਸ੍ਰੀ ਚੰਨੀ ਨੇ ਇਸ ਮੌਕੇ ਤੇ ਹਾਜ਼ਰ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟਤਾ ਨਾਲ ਕਾਂਗਰਸ ਦੀ ਮਜਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ 2027 ਵਿੱਚ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਕਾਂਗਰਸ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ,ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਬਮਨਾੜਾ ਗੁਰਮੇਲ ਸਿੰਘ ਚਤਾਮਲਾ, ਪਨਗਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ,ਸਰਪੰਚ ਅੰਜਾ ਧਨੌਰੀ ਅਤੇ ਸਾਬਕਾ ਓਐਸਡੀ ਸੰਨ ਦੱਤ ਵੀ ਹਾਜ਼ਰ ਸਨ।
