ਦਿੱਲੀ ‘ਚ ਕੇਂਦਰ ਮੰਤਰੀ ਜੇਪੀ ਨੱਡਾ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਏਪੀ ਖਾਦ ਦੀ ਸਪਲਾਈ ਨੂੰ ਲੈਕੇ ਕੀਤੀ ਚਰਚਾ
New Delhi/Sanghol Times/26 ਅਕਤੂਬਰ, 2024( ਮਲਕੀਤ ਸਿੰਘ ਭਾਮੀਆਂ) – ਮੁੱਖ ਮੰਤਰੀ ਭਗਵੰਤ ਮਾਨ ਨੇ ਕੇਦਰੀ ਮੰਤਰੀ ਜੇਪੀ ਨੱਡਾ ਨਾਲ ਮਿਲੇ, ਕੀਤੀ ਚਰਚਾ । ਉਨ੍ਹਾਂ ਨੂੰ ਕਿਹਾ ਹੈ ਕਿ ਪੰਜਾਬ ਦੇਸ਼ ਨੂੰ ਕਣਕ ਪੈਦਾ ਕਰਕੇ ਦਿੰਦਾ ਹੈ। ਸਾਨੂੰ ਡੀਏਪੀ ਦੀ ਬਹੁਤ ਲੌੜ ਹੈਂ, ਹਾਲੇ ਤੱਕ ਪਹੁੰਚਿਆ ਨਹੀਂ ਹੈ। 4 ਲੱਖ 80 ਹਜ਼ਾਰ ਮੀਟ੍ਰਿਕ ਟਨ ਡੀਏਪੀ ਦੀ ਲੌੜ ਹੈਂ ਪਰ ਸਾਡੇ ਕੋਲ ਹੁਣ ਡੇਢ ਲੱਖ ਮੀਟ੍ਰਿਕ ਟਨ ਦੀ ਘਾਟ ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਨਵੰਬਰ ਤੱਕ ਕਣਕ ਬੀਜਣੀ ਹੈ । ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ 50 ਫੀਸਦ ਕਣਕ ਦਿੰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਸੀਂ ਪੰਜਾਬ ਨੂੰ ਸਟਾਕ ਦੇਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਲਗਾਤਾਰ ਚੱਲ ਰਹੀ ਹੈ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਹੋਈ ਹੈ ਕਿ ਪੁਰਾਣਾ ਚੌਲ ਚੂੱਕਿਆ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮੈ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਸੜਕਾਂ ਉੱਤੇ ਬੈਠਣ ਨਾਲ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਮਾਨ ਨੇ ਕਿਹਾ ਕਿ ਆੜਤੀਆਂ ਦੀ ਸਮੱਸਿਆਵਾਂ ਹੱਲ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਹਾਈਵੇ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਸਾਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ।
