ਡਿਪਟੀ ਕਮਿਸ਼ਨਰ ਵਲੋਂ ਖਾਦਾਂ ਸੰਬੰਧੀ ਹੈਲਪਲਾਈਨ ਨੰਬਰ ਜਾਰੀ
ਰੂਪਨਗਰ/SANGHOL-TIMES/JAGMEET-SINGH/07 ਨਵੰਬਰ,2024 – ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਾਦਾਂ ਦੀ ਨਿਰਵਿਘਨ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਕਿਸਾਨ ਹੈਲਪਲਾਈਨ ਨੰਬਰ 01881-227244 ਤੇ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਖਾਦਾਂ ਸੰਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਵਾਟਸਐਪ ਨੰਬਰ 9417889688 ਉਤੇ ਵੀ ਖਾਦਾਂ ਸੰਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਖਾਦ fteo/sk ਖ਼ਿਲਾਫ਼ ਰਿਪੋਰਟ/ਸ਼ਿਕਾਇਤ ਕਰਨ ਲਈ ਕਿਸਾਨ ਕੰਟਰੋਲ ਰੂਮ ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ’ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਖਾਦ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।