ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਅਤੇ ਸੜ੍ਹਕ ਹਾਦਸਿਆਂ ਦੇ ਜ਼ਖਮੀਆਂ ਨੂੰ ਸੰਭਾਲਣ ਲਈ ਫ਼ਰਿਸ਼ਤੇ ਸਕੀਮ ਬਾਬਤ ਜਾਣੂ ਕਰਵਾਇਆ ਗਿਆ
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ/SANGHOL-TIMES/Jagmeet Singh/30 ਨਵੰਬਰ, 2024:
ਜ਼ਿਲ੍ਹਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਅਤੇ ਸੜ੍ਹ ਹਾਦਸਿਆਂ ਦੇ ਜ਼ਖਮੀਆਂ ਨੂੰ ਸੰਭਾਲਣ ਲਈ ਫ਼ਰਿਸ਼ਤੇ ਸਕੀਮ ਬਾਬਤ ਜਾਣੂ ਕਰਵਾਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਬਾਲੀਵੁੱਡ ਗਰੀਨ ਸਿਟੀ, ਸੈਕਟਰ 113, ਮੋਹਾਲੀ ਅਤੇ ਵਾਰਡ ਨੰਬਰ 24-25, ਖਰੜ ਵਿਖੇ ਡੀ ਐਸ ਪੀ (ਟ੍ਰੈਫ਼ਿਕ) ਕਰਨੈਲ ਸਿੰਘ ਵੱਲੋਂ ਜਨਤਕ ਮੀਟਿੰਗਾਂ ਕੀਤੀਆਂ ਗਈਆਂ।
ਇਸ ਮ ੌਕੇ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਪਾਰਿਕ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਸੰਪਰਕ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਕਾਨੂੰਨ-ਵਿਵਸਥਾ ਦੀ ਕਾਇਮੀ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਆਰੰਭੀ ਫ਼ਰਿਸ਼ਤੇ ਸਕੀਮ ਤਹਿਤ ਸੜ੍ਹਕ ਹਾਦਸਿਆਂ ਦੇ ਜ਼ਖਮੀਆਂ ਦੀ ਜਾਨ ਬਚਾਉਣ ਲਈ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਉਣ ਬਾਰੇ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ ਸਨਮਾਨ ਦੇ ਤੌਰ ’ਤੇ 2000 ਰੁਪਏ ਸਰਕਾਰ ਵੱਲੋ ਦਿੱਤੇ ਜਾਣਗੇ।
ਇਸ ਤੋੱ ਇਲਾਵਾ ਇਹ ਵੀ ਦੱਸਿਆ ਗਿਆ ਕਿ 18 ਸਾਲ ਤੋੱ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਦਿੱਤਾ ਜਾਵੇ। ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋੱ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜਿਸ ਵਿਅਕਤੀ ਵੱਲੋ 18 ਸਾਲ ਤੋੱ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ ਅਤੇ ਪਬਲਿਕ ਨੂੰ ਅਪੀਲ ਕੀਤੀ ਕਿ ਟੈ੍ਰਫਿਕ ਨਿਯਮਾ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ’ਤੇ ਬਾਲੀਵੁੱਡ ਗਰੀਨ ਸਿਟੀ, ਸੈਕਟਰ 113, ਮੋਹਾਲੀ ਦੇ ਪ੍ਰਧਾਨ ਤਰਸੇਮ ਮਹਾਜਨ, ਰਿਟਾਇਰਡ ਡੀ ਐਸ ਪੀ ਰਾਕੇਸ਼ ਕੁਮਾਰ ਅਤੇ ਵਾਰਡ ਨੰਬਰ 24-25, ਖਰੜ, ਦੇ ਐਮ ਸੀ ਰਾਮ ਸਰੂਪ ਤੇ ਮੈਂਬਰ ਰਣਧੀਰ ਸਿੰਘ, ਪ੍ਰਕਾਸ਼ ਸਿੰਘ ਚੀਮਾ, ਭਗਤ ਸਿੰਘ ਅਤੇ ਹੋਰ ਮੋਹਤਵਰ ਵਿਅਕਤੀਆ ਨੇ ਡੀ ਜੀ ਪੀ ਪੰਜਾਬ ਅਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ।
