ਨਵੇਂ ਸਾਲ 2025 ਦੀ ਸ਼ੁਭ ਸ਼ੁਰੂਆਤ ਕਥਾ ਕੀਰਤਨ ਦੇ ਨਾਲ
ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਰਹਸਮਾਈ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ
ਅੰਮ੍ਰਿਤਸਰ/SANGHOL-TIMEਰਣਜੀਤ ਸਿੰਘ ਮਸੌਣ/ਜੋਗਾ ਸਿੰਘ
01 ਜਨਵਰੀ,2024 –
ਨਵੇਂ ਸਾਲ ਦੀ ਆਮਦ ਤੇ ‘ਨਵੇਂ ਸਾਲ 2025 ਦੀ ਸ਼ੁਭ ਸ਼ੁਰੂਆਤ ਕਥਾ ਕੀਰਤਨ ਦੇ ਨਾਲ’ ਮਹਾਨ ਰੈਣ ਸਬਾਈ ਕੀਰਤਨ ਦਰਬਾਰ ਸਮਾਗਮ ਦਾ ਆਯੋਜਨ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਦੇਖ-ਰੇਖ ਵਿੱਚ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ, ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਤੋਂ ਆਗਿਆ ਰੂਪੀ ਹੁਕਮਨਾਮਾਂ ਲੈ ਕੇ ਕੀਤੀ। ਉਪਰੰਤ ਭਾਈ ਗੁਰਇਕਬਾਲ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਗੁਰਚਰਨ ਸਿੰਘ ਕਥਾਵਾਚਕ, ਭਾਈ ਵਰਿੰਦਰ ਸਿੰਘ ਕੰਗ ਲੁਧਿਆਣੇ ਵਾਲੇ, ਸਟੇਜ ਸਕੱਤਰ ਭਾਈ ਵਰਿਆਮ ਸਿੰਘ ਅਤੇ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲਿਆਂ ਦੇ ਕੀਰਤਨੀ ਜੱਥੇ ਨੇ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਨਦੀਪ ਸਿੰਘ ਨੇ ਕਿਹਾ 2025 ਵਿੱਚ ਵੱਧ ਤੋਂ ਵੱਧ ਨਾਮ ਬਾਣੀ ਦਾ ਸਿਮਰਨ ਕਰਕੇ ਨਿਤਨੇਮ ਵਧਾ ਕੇ ਮਨੁੱਖਾਂ ਜੀਵਨ ਸਫ਼ਲ ਕਰੀਏ। ਵੱਡੀ ਗਿਣਤੀ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਨੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਭਾਈ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੂਰਬ ਦੇ ਸਬੰਧ ਅਤੇ ਬਾਬਾ ਕੁੰਦਨ ਸਿੰਘ ਜੀ ਦੇ 100 ਸਾਲਾਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ 9 ਜਨਵਰੀ ਤੋਂ 27 ਜਨਵਰੀ ਤੱਕ ਨਿਰੰਤਰ 101 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭਾਈ ਸਾਹਿਬ ਵੱਲੋਂ ਸਮਾਗਮਾਂ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਭਾਈ ਅਮਤੇਸ਼ਵਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਮਨਮੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
