
“ਆਪ੍ਰੇਸ਼ਨ ਸਿੰਦੂਰ” : ਅੱਤਵਾਦੀ ਮਸੂਦ ਅਜ਼ਹਰ ‘ਤੇ ਹਾਫਿਜ਼ ਸਈਦ ਦੇ ਅੱਤਵਾਦੀਆਂ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਆਇਆ ਪਹਿਲਾ ਬਿਆਨ, ਜਾਣੋ ਕੀ ਕਿਹਾ ?
….
ਨਵੀਂ ਦਿੱਲੀ/SANGHOL-TIMES/ 07 ਮਈ,2025(ਮਲਕੀਤ ਸਿੰਘ ਭਾਮੀਆਂ :- “ਆਪ੍ਰੇਸ਼ਨ ਸਿੰਦੂਰ” ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬੜਾ ਮਾਣ ਵਾਲਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ “ਆਪ੍ਰੇਸ਼ਨ ਸਿੰਦੂਰ” ਤੋਂ ਬਾਅਦ ਸੀਸੀਐਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਤੋਂ ਬਾਅਦ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਿੱਸਾ ਲਿਆ। ਮੰਤਰੀ ਮੰਡਲ ਨੇ ਵੀ ਭਾਰਤੀ ਫੋਜ ਦੀ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਹੈ। ਭਾਰਤ) ਨੇ “ਆਪ੍ਰੇਸ਼ਨ ਸਿੰਦੂਰ” ਰਾਹੀਂ ਪਹਿਲਗਾਮ ਸਮੇਤ ਕਈ ਅੱਤਵਾਦੀ ਹਮਲਿਆਂ ਦਾ ਬਦਲਾ ਲਿਆ ਹੈ। ਫੋਜ ਨੇ 6 ਤੋਂ 7 ਮਈ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ‘ਤੇ ਤਬਾਹ ਕਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਫੋਜ ਦੀ ਇਸ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,”ਇਹ ਸਾਡੇ ਸਾਰਿਆਂ ਲਈ ਮਾਣ ਵਾਲਾ ਦਿਨ ਹੈ।” ਹਵਾਈ ਹਮਲੇ ਵਿੱਚ ਅੱਤਵਾਦੀ ਮਸੂਦ ਅਜ਼ਹਰ ਦਾ ਪਰਿਵਾਰ ਤਬਾਹ ! ਭਾਰਤੀ ਫੋਜ ਦੀ ਕਾਰਵਾਈ ਵਿੱਚ ਅੱਤਵਾਦੀ ਮਸੂਦ ਅਜ਼ਹਰ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਉਸਦੇ ਪਰਿਵਾਰ ਦੇ 14 ਮੈਂਬਰ ਮਾਰੇ ਗਏ ਹਨ ‘ਤੇ ਕਈ ਜ਼ਖਮੀ ਹੋਏ ਹਨ। ਮਸੂਦ ਅਜ਼ਹਰ ਦੇ ਚਾਰ ਸਾਥੀਆਂ ਦੇ ਵੀ ਮਾਰੇ ਜਾਣ ਦੀ ਖ਼ਬਰ ਹੈ। ਅਜ਼ਹਰ ਦਾ ਪਰਿਵਾਰ ਪਾਕਿਸਤਾਨ ਦੇ ਬਹਾਵਲਪੁਰ ਵਿੱਚ ਸੀ। ਮਸੂਦ ਅਜ਼ਹਰ ਦੀ ਵੱਡੀ ਭੈਣ ਅਤੇ ਮੌਲਾਨਾ ਕਸ਼ਫ ਦੇ ਪੂਰੇ ਪਰਿਵਾਰ ਦਾ ਸਫਾਇਆ ਹੋ ਗਿਆ ਹੈ। ਫੋਜ ਨੈ ਇਸ ਕਾਰਵਾਈ ਦਾ ਵੀਡੀਓ ਵੀ ਬਣਾਇਆ ਹੈ।