
ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਲੋਕਾਂ ਨੂੰ ਬਲੈਕ ਆਊਟ ਨਿਯਮਾਂ ਦੀ ਇੰਨ ਬਿੰਨ ਪਾਲਣਾ ਦੀ ਅਪੀਲ ਕੀਤੀ
….
ਸ਼੍ਰੀ ਫਤਿਹਗੜ੍ਹ ਸਾਹਿਬ/SANGHOL-TIMES/10 ਮਈ,2025( ਮਲਕੀਤ ਸਿੰਘ ਭਾਮੀਆਂ) :- ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅਹਿਤਿਆਤ ਵੱਲੋ ਸਮੇਂ – ਸਮੇਂ ਉੱਤੇ ਘੋਸ਼ਿਤ ਕੀਤੇ ਜਾਣ ਵਾਲੇ ਬਲੈਕ ਆਊਟ ਮੌਕੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਬੀਤੀ ਰਾਤ ਨਾਗਰਿਕਾਂ ਦੀ ਸੁਰੱਖਿਆ ਲਈ 2 ਘੰਟਿਆਂ ਦਾ ਬਲੈਕ ਆਊਟ ਘੋਸ਼ਿਤ ਕੀਤਾ ਗਿਆ ਸੀ ਪਰ ਕੁੱਝ ਇਕ ਥਾਵਾਂ ਉੱਤੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਕਿ ਇਸ ਸਮੇਂ ਦੌਰਾਨ ਕੁੱਝ ਰਾਹਗੀਰਾਂ ਵੱਲੋ ਵਾਹਨਾਂ ਦੀ ਆਵਾਜਾਈ ਜਾਰੀ ਰੱਖੀ ਗਈ ਅਤੇ ਕੁੱਝ ਘਰਾਂ ਵੀ ਲਾਈਟਾਂ ਜਗ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋ ਵੱਡੇ ਲੋਕ ਹਿੱਤਾਂ ਦੇ ਮੱਦੇਨਜ਼ਰ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਫਵਾਹਾਂ ਨੂੰ ਮੁਕੰਮਲ ਤੌਰ ਤੇ ਰੋਕ ਲਾਉਣ ਲਈ ਜਿਲ੍ਹਾ ਪੱਧਰੀ ਅਤੇ ਸਬ ਡਵੀਜਨ ਪੱਧਰੀ ਕੰਟਰੋਲ ਰੂਮ ਨੰਬਰ ਜਾਰੀ ਕੀਤੇ ਗਏ ਹਨ ਜੋ ਕਿ 24×7 ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਜਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01763-232838 ਹੈ ਜਦਕਿ ਤਹਿਸੀਲ ਫਤਹਿਗੜ੍ਹ ਸਾਹਿਬ ਵਿਖੇ 01763-299139, ਸਬ ਡਵੀਜਨ ਖਮਾਣੋਂ ਵਿਖੇ 01628-260700, ਸਬ ਡਵੀਜਨ ਬਸੀ ਪਠਾਣਾ ਵਿੱਚ 01763-251135 ਅਤੇ ਸਬ ਡਵੀਜਨ ਅਮਲੋਹ ਵਿਖੇ 01765-230076 ਉਪਲਬਧ ਕਰਵਾਏ ਗਏ ਹਨ। ਜਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਮੁੱਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਚੌਕਸੀ ਲਗਾਤਾਰ ਜਾਰੀ ਹੈ, ਉੱਥੇ ਹੀ ਕੋਈ ਵੀ ਵਿਅਕਤੀ, ਪੁਲਿਸ ਕੰਟਰੋਲ ਰੂਮ ਹੈਲਪ ਲਾਈਨ ਨੰਬਰ 8558818100 ਅਤੇ 112 ਉੱਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦਾ ਹੈ।